ਜਗਤਾਰ ਸਮਾਲਸਰ
ਏਲਨਾਬਾਦ, 12 ਮਈ
ਇੱਥੋਂ ਨਾਲ ਲੱਗਦੇ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਕਸਬੇ ਨੌਹਰ ਵਿੱਚ ਅੱਜ ਦੋ ਫਿਰਕਿਆਂ ਵਿਚਾਲੇ ਵਿਵਾਦ ਹੋ ਗਿਆ। ਵਿਵਾਦ ਦੌਰਾਨ ਇੱਕ ਫਿਰਕੇ ਦੇ ਲੋਕਾਂ ਨੇ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਸਤਵੀਰ ਸਹਾਰਨ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਸਤਵੀਰ ਸਹਾਰਨ ਦੇ ਜਖ਼ਮੀ ਹੋਣ ਦਾ ਪਤਾ ਲੱਗਦਿਆਂ ਹੀ ਹਿੰਦੂ ਸੰਗਠਨਾਂ ਨੇ ਸੜਕ ’ਤੇ ਜਾਮ ਲਗਾ ਦਿੱਤਾ ਅਤੇ ਹਮਲਾਵਰਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਇਸ ਦੌਰਾਨ ਸਥਿਤੀ ਕਾਫੀ ਨਾਜ਼ੁਕ ਬਣ ਗਈ ਅਤੇ ਪੁਲੀਸ ਨੂੰ ਲਾਠੀਚਾਰਜ ਕਰ ਕੇ ਜਾਮ ਖੁੱਲ੍ਹਵਾਉਣਾ ਪਿਆ। ਜ਼ਿਲ੍ਹੇ ਦੇ ਐੱਸਪੀ ਅਜੈ ਸਿੰਘ ਨੇ ਦੱਸਿਆ ਕਿ ਮਾਹੌਲ ਖਰਾਬ ਕਰਨ ਦੇ ਦੋਸ਼ ਹੇਠ ਕਰੀਬ 35 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ।