ਰਾਸ਼ਟਰਪਤੀ ਚੋਣ: ਅਕਾਲੀ ਦਲ ਵੱਲੋਂ ਭਾਜਪਾ ਉਮੀਦਵਾਰ ਮੁਰਮੂ ਦੀ ਹਮਾਇਤ

ਭਾਜਪਾ ਨਾਲ ਮੱਤਭੇਦ ਪਰ ਦਰੋਪਦੀ ਮੁਰਮੂ ਦੱਬੇ-ਕੁਚਲਿਆਂ ਅਤੇ ਕਬਾਇਲੀਆਂ ਦੀ ਪ੍ਰਤੀਨਿਧ: ਸੁਖਬੀਰ

ਰਾਸ਼ਟਰਪਤੀ ਚੋਣ: ਅਕਾਲੀ ਦਲ ਵੱਲੋਂ ਭਾਜਪਾ ਉਮੀਦਵਾਰ ਮੁਰਮੂ ਦੀ ਹਮਾਇਤ

ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਦਾ ਸਵਾਗਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ। -ਫੋਟੋ: ਪੰਜਾਬੀ ਟ੍ਰਿਬਿਊਨ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 1 ਜੁਲਾਈ 

ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਭਾਜਪਾ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਹੈ। ਬੀਤੇ ਦਿਨੀ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕਰਕੇ ਮੁਰਮੂ ਲਈ ਹਮਾਇਤ ਮੰਗੀ ਸੀ। ਸੂਤਰਾਂ ਮੁਤਾਬਕ ਅਕਾਲੀ ਦਲ ਅੰਦਰੋ-ਅੰਦਰੀ ਭਾਜਪਾ ਪ੍ਰਧਾਨ ਵੱਲੋਂ ਮੰਗੀ ਗਈ ਹਮਾਇਤ ਤੋਂ ਬਾਗੋ-ਬਾਗ ਹੈ ਕਿਉਂਕਿ ਭਾਜਪਾ ਨਾਲੋਂ ਤੋੜ-ਵਿਛੋੜੇ ਮਗਰੋਂ ਉਸ ਨੇ ਅਕਾਲੀ ਦਲ ਵੱਲ ਕਦੇ ਨਹੀਂ ਦੇਖਿਆ ਸੀ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਥੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਗੈਸਟ ਹਾਊਸ ਵਿਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਨਾਲ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਚਰਨਜੀਤ ਸਿੰਘ ਅਟਵਾਲ ਵੀ ਹਾਜ਼ਰ ਸਨ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਇਥੇ ਮੀਟਿੰਗ ਹੋਈ ਜਿਸ ਵਿਚ ਫ਼ੈਸਲਾ ਲਿਆ ਗਿਆ ਕਿ ਦਰੋਪਦੀ ਮੁਰਮੂ ਦੇ ਘੱਟ ਗਿਣਤੀਆਂ, ਦੱਬੇ-ਕੁਚਲਿਆਂ, ਕਬਾਇਲੀਆਂ ਅਤੇ ਪੱਛੜੇ ਵਰਗਾਂ ਦੇ ਨਾਲ-ਨਾਲ ਮਹਿਲਾਵਾਂ ਦੀ ਪ੍ਰਤੀਨਿਧਤਾ ਦੀ ਪ੍ਰਤੀਕ ਹੋਣ ਕਰਕੇ ਪਾਰਟੀ ਉਨ੍ਹਾਂ ਦੀ ਹਮਾਇਤ ਕਰੇਗੀ। 

ਕੋਰ ਕਮੇਟੀ ਦੀ ਮੀਟਿੰਗ ਵਿਚ ਪਾਸ ਕੀਤੇ ਗਏ ਮਤੇ ਵਿਚ ਕਿਹਾ ਗਿਆ ਕਿ ਵੰਡਪਾਊ ਅਤੇ ਫ਼ਿਰਕਾਪ੍ਰਸਤ ਧਰੁਵੀਕਰਨ ਖ਼ਾਸ ਤੌਰ ’ਤੇ ਮੌਜੂਦਾ ਐੱਨਡੀਏ ਸਰਕਾਰ ਦੇ ਰਾਜ ਵਿਚ ਘੱਟ ਗਿਣਤੀਆਂ ਦੇ ਮਨਾਂ ਵਿਚ ਪੈਦਾ ਹੋਈ ਅਸੁਰੱਖਿਆ ਸਮੇਤ ਚੱਲ ਰਹੇ ਮਾਹੌਲ ਨੂੰ ਲੈ ਕੇ ਭਾਵੇਂ ਭਾਜਪਾ ਨਾਲ ਮੱਤਭੇਦ ਹਨ ਪਰ ਅਕਾਲੀ ਦਲ ਨੇ ਸਿਧਾਂਤਕ ਤੌਰ ’ਤੇ ਫ਼ੈਸਲਾ ਲੈ ਕੇ ਸ੍ਰੀਮਤੀ ਮੁਰਮੂ ਦੀ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਹੈ ਕਿਉਂਕਿ ਉਹ ਦੱਬੇ-ਕੁਚਲੇ ਤੇ ਘੱਟ ਗਿਣਤੀਆਂ ਦੇ ਪ੍ਰਤੀਕ ਹਨ ਜਿਨ੍ਹਾਂ ਵਾਸਤੇ ਸਾਡੇ ਮਹਾਨ ਗੁਰੂਆਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ ਸਨ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਨੇ ਮਨੁੱਖੀ ਅਧਿਕਾਰਾਂ ਨੂੰ ਦਰਪੇਸ਼ ਖ਼ਤਰਿਆਂ ਖ਼ਾਸ ਤੌਰ ’ਤੇ ਧਾਰਮਿਕ ਸਹਿਣਸ਼ੀਲਤਾ ਅਤੇ ਬੋਲਣ ਦੀ ਆਜ਼ਾਦੀ ’ਤੇ ਪਾਬੰਦੀ, ਪੰਜਾਬ ਖ਼ਾਸ ਤੌਰ ’ਤੇ ਸਿੱਖਾਂ ਨਾਲ ਅਨਿਆਂ ਵਰਗੇ ਮਾਮਲਿਆਂ ’ਤੇ ਗੰਭੀਰ ਤੇ ਲੰਬੀ ਚਰਚਾ ਵੀ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਕਦੇ ਵੀ ਆਪਣੇ ਪੰਜਾਬ, ਘੱਟ ਗਿਣਤੀ, ਕਿਸਾਨ ਅਤੇ ਗ਼ਰੀਬ ਪੱਖੀ ਏਜੰਡੇ ਨਾਲ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਸਵਾਲ ’ਤੇ ਪਾਰਟੀ ਕੋਲ ਜੋ ਬਦਲ ਮੌਜੂਦ ਸਨ, ਉਨ੍ਹਾਂ ਵਿਚੋਂ ਜਾਂ ਤਾਂ ਕਾਂਗਰਸ ਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦੇ ਉਮੀਦਵਾਰ ਦੀ ਹਮਾਇਤ ਕੀਤੀ ਜਾਂਦੀ ਜਾਂ ਫਿਰ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਰਾਹ ’ਤੇ ਚੱਲਣਾ ਸ਼ਾਮਲ ਸੀ। ‘ਅਸੀਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਬਦਲ ਚੁਣਿਆ ਹੈ।’ 

ਸੰਗਰੂਰ ਵਿੱਚ ਹਾਰ ਤੋਂ ਅਕਾਲੀ ਦਲ ਚਿੰਤਿਤ

ਕੋਰ ਕਮੇਟੀ ਦੀ ਮੀਟਿੰਗ ਵਿਚ ਸੰਗਰੂਰ ਜ਼ਿਮਨੀ ਚੋਣ ਵਿਚ ਅਕਾਲੀ ਦਲ ਦੀ ਨਮੋਸ਼ੀ ਭਰੀ ਹਾਰ ’ਤੇ ਚਰਚਾ ਵੀ ਹੋਈ ਅਤੇ ਕਈ ਆਗੂਆਂ ਨੇ ਫ਼ਿਕਰ ਜ਼ਾਹਿਰ ਕੀਤਾ ਕਿ ਆਉਂਦੇ ਦਿਨਾਂ ਵਿਚ ਪੰਥਕ ਏਜੰਡੇ ਨੂੰ ਲੈ ਕੇ ਅਕਾਲੀ ਦਲ (ਅੰਮ੍ਰਿਤਸਰ) ਅੱਗੇ ਵਧ ਸਕਦਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹੋਈ ਹਾਰ ਦੀ ਸਮੀਖਿਆ ਲਈ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਿਚ ਤਿਆਰ ਰਿਪੋਰਟ ’ਤੇ ਚਰਚਾ ਵੀ ਅਗਲੀ ਮੀਟਿੰਗ ’ਤੇ ਪਾ ਦਿੱਤੀ ਗਈ ਹੈ।  

ਪਹਿਲਾਂ ਦੱਸਿਆ ਹੁੰਦਾ ਤਾਂ ਮੁਰਮੂ ਨੂੰ ਹਮਾਇਤ ਦੇਣ ਬਾਰੇ ਵਿਚਾਰ ਕਰਦੇ: ਮਮਤਾ

ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਜੇਕਰ ਭਾਜਪਾ ਨੇ ਉੜੀਸਾ ਨਾਲ ਸਬੰਧਤ ਕਬਾਇਲੀ ਆਗੂ ਦਰੋਪਦੀ ਮੁਰਮੂ ਨੂੰ ਚੋਣ ਮੈਦਾਨ ਵਿੱਚ ਉਤਾਰਨ ਤੋਂ ਪਹਿਲਾਂ ਇਕ ਵਾਰ ਉਨ੍ਹਾਂ ਨਾਲ ਉਸ ਦੇ ਦੇ ਨਾਂ ’ਤੇ ਵਿਚਾਰ ਚਰਚਾ ਕੀਤੀ ਹੁੰਦੀ ਤਾਂ ਵਿਰੋਧੀ ਪਾਰਟੀਆਂ ਐੱਨਡੀੲੇ ਦੀ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਨੂੰ ਹਮਾਇਤ ਦੇਣ ਬਾਰੇ ਲਾਜ਼ਮੀ ਵਿਚਾਰ ਕਰਦੀਆਂ। ਬੈਨਰਜੀ ਨੇ ਕਿਹਾ ਕਿ ਮਹਾਰਾਸ਼ਟਰ ਦੀ ਸੱਤਾ ਵਿੱਚ ਫੇਰ-ਬਦਲ ਮਗਰੋਂ ਐੱਨਡੀਏ ਦੇ ਅੰਕੜਿਆਂ ਨੂੰ ਮਿਲੇ ਹੁਲਾਰੇ ਨਾਲ 18 ਜੁਲਾਈ ਲਈ ਤਜਵੀਜ਼ਤ ਰਾਸ਼ਟਰਪਤੀ ਚੋਣ ਵਿੱਚ ਮੁਰਮੂ ਦੇ ਜਿੱਤਣ ਦੇ ਆਸਾਰ ਵਧ ਗੲੇ ਹਨ। ਟੀਐੱਮਸੀ ਸੁਪਰੀਮੋ ਨੇ ਕਿਹਾ ਕਿ ਸਰਬਸੰਮਤੀ ਨਾਲ ਚੁਣਿਆ ਉਮੀਦਵਾਰ ਦੇਸ਼ ਲਈ ਹਮੇਸ਼ਾ ਬਿਹਤਰ ਹੁੰਦਾ ਹੈ। ਕਾਂਗਰਸ ਤੇ ਟੀਐੱਮਅਸੀ ਸਣੇ ਗੈਰ-ਭਾਜਪਾ ਪਾਰਟੀਆਂ ਨੇ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੂੰ ਸਾਂਝੇ ਉਮੀਦਵਾਰ ਵਜੋਂ ਮੈਦਾਨ ’ਚ ਉਤਾਰਿਆ ਹੈ। ਉਧਰ ਕਾਂਗਰਸ ਆਗੂ ਅਧੀਰ    ਰੰਜਨ ਚੌਧਰੀ ਨੇ ਬੈਨਰਜੀ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਟੀਐੱਮਸੀ ਮੁਖੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹਦਾਇਤਾਂ ’ਤੇ ਅਜਿਹੇ ਬਿਆਨ ਦੇ ਰਹੀ ਹੈ। -ਪੀਟੀਆਈ  

ਦਰੋਪਦੀ ਮੁਰਮੂ ਨੇ ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਵਿੱਚ ਪ੍ਰਚਾਰ ਮੁਹਿੰਮ ਆਰੰਭੀ

ਰਾਸ਼ਟਰਪਤੀ ਦੇ ਅਹੁਦੇ ਲਈ ਅੇੈੱਨਡੀਏ ਉਮੀਦਵਾਰ ਦਰੋਪਦੀ ਮੁਰਮੂ ਦਾ ਸਨਮਾਨ ਕਰਦੇ ਹੋਏ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ। -ਫੋਟੋ: ਪ੍ਰਦੀਪ ਤਿਵਾੜੀ

ਚੰਡੀਗੜ੍ਹ:  ਰਾਸ਼ਟਰਪਤੀ ਦੇ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਨੇ  ਹਰਿਆਣਾ ਦੇ ਭਾਜਪਾ ਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਹਰਿਆਣਾ ਭਵਨ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਭਾਜਪਾ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਓ.ਪੀ. ਧਨਖੜ ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਦੀਆਂ ਸਰਕਾਰਾਂ ਹਨ ਜਿਥੋਂ ਦਰੋਪਦੀ ਮੁਰਮੂ ਨੂੰ ਸਮਰਥਨ ਮਿਲਣ ਦੀ ਪੂਰੀ ਆਸ ਹੈ। ਉਹ ਅੱਜ ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਬੱਦੀ ਵਿੱਚ ਪਹੁੰਚੀ ਤੇ ਭਾਜਪਾ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। -ਪੀਟੀਆਈ  

ਦੇਸ਼ ਨੂੰ ‘ਖਾਮੋਸ਼’ ਰਾਸ਼ਟਰਪਤੀ ਨਹੀਂ ਚਾਹੀਦਾ: ਸਿਨਹਾ 

ਰਾਏਪੁਰ: ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਹਨਾ ਨੇ ਅੱਜ ਕਿਹਾ ਕਿ ਮੁਲਕ ਨੂੰ ਉਸ ਵੇਲੇ ਇਕ ‘ਖਾਮੋਸ਼’ ਰਾਸ਼ਟਰਪਤੀ ਨਹੀਂ ਚਾਹੀਦਾ ਜਦ ਸਮਾਜ ਨੂੰ ਫ਼ਿਰਕੂ ਅਧਾਰ ਉਤੇ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਨੇ ਮਹਾਰਾਸ਼ਟਰ ਦੀ ਸਿਆਸੀ ਉਥਲ-ਪੁਥਲ ਦਾ ਹਵਾਲਾ ਵੀ ਦਿੱਤਾ ਤੇ ਕਿਹਾ ਕਿ ‘ਸੱਤਾ ਦੀ ਭੁੱਖ’ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਚੋਣਾਂ ਉਸ ਵਿਚਾਰਧਾਰਾ ਖ਼ਿਲਾਫ਼ ਜੰਗ ਹਨ ‘ਜੋ ਦੇਸ਼ ਨੂੰ ਹੇਠਾਂ ਵੱਲ ਲਿਜਾ ਰਹੀ ਹੈ।’    -ਪੀਟੀਆਈ      

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All