ਨਵੀਂ ਦਿੱਲੀ, 24 ਜੂਨ
ਕੇਂਦਰ ਨੇ ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਸੀਆਰਪੀਐੱਫ ਕਮਾਂਡੋਜ਼ ਦੀ ਜ਼ੈੱਡ-ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੇਂਦਰੀ ਸੀਆਰਪੀਐੱਫ ਦੇ ਵੀਆਈਪੀ ਸੁਰੱਖਿਆ ਵਿੰਗ ਨੂੰ 84 ਸਾਲਾ ਸਿਨਹਾ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣ ਤੋਂ ਬਾਅਦ ਟੀਮ ਨੇ ਇਹ ਕੰਮ ਸੰਭਾਲ ਲਿਆ ਹੈ। ਐੱਨਡੀਏ ਦੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਸਿਨਹਾ ਵੱਲੋਂ 27 ਜੂਨ ਨੂੰ ਨਾਮਜ਼ਦਗੀ ਦਾਖ਼ਲ ਕਰਨ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਉਹ ਆਪਣੇ ਹੱਕ ਵਿੱਚ ਵੋਟਾਂ ਮੰਗਣ ਲਈ ਦੇਸ਼ ਭਰ ਦਾ ਦੌਰਾ ਕਰਨਗੇ।