ਰਾਸ਼ਟਰਪਤੀ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਦਰੋਪਦੀ ਮੁਰਮੂ ਦਾ ਸਮਰਥਨ

ਦਰੋਪਦੀ ਮੁਰਮੂ ਨੇ ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਵਿੱਚ ਪ੍ਰਚਾਰ ਮੁਹਿੰਮ ਆਰੰਭੀ

ਰਾਸ਼ਟਰਪਤੀ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਦਰੋਪਦੀ ਮੁਰਮੂ ਦਾ ਸਮਰਥਨ

ਚੰਡੀਗੜ੍ਹ, 1 ਜੁਲਾਈ

ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਚੋਣਾਂ ਲਈ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਉਮੀਦਵਾਰ ਦਰੋਪਦੀ ਮੁਰਮੂ ਦੇ ਸਮਰਥਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਭਾਜਪਾ ਨਾਲ ਵੱਖਰੇਵਿਆਂ ਦੇ ਬਾਵਜੂਦ ਦਰੋਪਦੀ ਮੁਰਮੂ ਲਈ ਸਮਰਥਨ ਦਾ ਐਲਾਨ ਕੀਤਾ ਗਿਆ ਹੈ। ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਪਾਰਟੀ ਨੇ ਇਕਜੁੱਟਤਾ ਨਾਲ ਫੈਸਲਾ ਲੈਂਦਿਆਂ ਦਰੋਪਦੀ ਮੁਰਮੂ ਲਈ ਸਮਰਥਨ ਐਲਾਨਿਆ ਹੈ। ਉਨ੍ਹਾਂ ਨੇ ਖੇਤੀ ਕਾਨੂੰਨਾਂ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਭਾਜਪਾ ਨਾਲ ਕਈ ਮੁੱਦਿਆਂ ’ਤੇ ਵਖਰੇਵੇਂ ਹਨ ਪਰ ਪਾਰਟੀ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਹਮੇਸ਼ਾ ਕੰਮ ਕੀਤਾ ਹੈ। ਇਸੇ ਦੌਰਾਨ ਦਰੋਪਦੀ ਮੁਰਮੂ ਨੇ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਵੋਟਾਂ ਲਈ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All