
ਨਵੀਂ ਦਿੱਲੀ, 26 ਜੂਨ
ਐੱਨਸੀਪੀ ਸੁਪਰੀਮੋ ਸ਼ਰਦ ਪਵਾਰ ਨੇ ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸੰਭਾਵਨਾ ਨੂੰ ਖਾਰਜ ਕਰ ਦਿੱਤਾ ਹੈ। ਪਵਾਰ ਨੇ ਕਿਹਾ, ‘‘ਜੇਕਰ ਤੁਸੀਂ ਰਾਸ਼ਟਰਪਤੀ ਰਾਜ ਹੀ ਲਾਗੂ ਕਰਨਾ ਹੈ ਤਾਂ ਇੰਨੇ ਵਿਧਾਇਕਾਂ ਨੂੰ ਇਕ ਥਾਂ ਰੱਖਣ ਦੀ ਕੀ ਤੁੱਕ ਹੈ। ਮੇਰੀ ਸਮਝ ਮੁਤਾਬਕ ਰਾਸ਼ਟਰਪਤੀ ਰਾਜ ਦੀ ਕੋਈ ਸੰਭਾਵਨਾ ਨਹੀਂ ਹੈ।’’ ਉਨ੍ਹਾਂ ਕਿਹਾ ਕਿ ਊਧਵ ਠਾਕਰੇ ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ਨੇ ਗੁਹਾਟੀ ਵਿੱਚ ਬਾਗ਼ੀ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਨਾਲ ਜਾ ਰਲਣ ਵਾਲੇ ਮੰਤਰੀਆਂ ਨੂੰ ਹਟਾਉਣ ਦੀ ਤਿਆਰੀ ਖਿੱਚ ਲਈ ਹੈ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ