ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

President’s rule ਮਨੀਪੁਰ ਦੀ ਸਮਾਜਿਕ ਤਾਣੀ ਬੁਰੀ ਤਰ੍ਹਾਂ ਨੁਕਸਾਨੇ ਜਾਣ ਮਗਰੋਂ ਰਾਸ਼ਟਰਪਤੀ ਰਾਜ ਲਗਾਇਆ ਗਿਐ: ਕਾਂਗਰਸ

ਨਵੀਂ ਦਿੱਲੀ, 13 ਫਰਵਰੀ ਕਾਂਗਰਸ ਨੇ ਅੱਜ ਕਿਹਾ ਕਿ ਉਹ ਹਿੰਸਾ ਦੇ ਝੰਬੇ ਮਨੀਪੁਰ ਵਿਚ ਪਿਛਲੇ 20 ਮਹੀਨਿਆਂ ਤੋਂ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕਰ ਰਹੀ ਸੀ, ਪਰ ਕੇਂਦਰ ਸਰਕਾਰ ਨੇ ਇਹ ਕਦਮ ਉਦੋਂ ਚੁੱਕਿਆ ਹੈ ਜਦੋਂ ਸੂਬੇ ਦੇ...
**EDS: IMAGE VIA @manipur_police ON WEDNESDAY, NOV. 20, 2024** Imphal: Security personnel conduct patrolling in a sensitive area of Manipur. Search operations and area domination were conducted by security forces in the fringe and vulnerable areas of hill and valley districts of the state. (PTI Photo)(PTI11_20_2024_000141B)
Advertisement

ਨਵੀਂ ਦਿੱਲੀ, 13 ਫਰਵਰੀ

ਕਾਂਗਰਸ ਨੇ ਅੱਜ ਕਿਹਾ ਕਿ ਉਹ ਹਿੰਸਾ ਦੇ ਝੰਬੇ ਮਨੀਪੁਰ ਵਿਚ ਪਿਛਲੇ 20 ਮਹੀਨਿਆਂ ਤੋਂ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕਰ ਰਹੀ ਸੀ, ਪਰ ਕੇਂਦਰ ਸਰਕਾਰ ਨੇ ਇਹ ਕਦਮ ਉਦੋਂ ਚੁੱਕਿਆ ਹੈ ਜਦੋਂ ਸੂਬੇ ਦੇ ਸਮਾਜਿਕ ਤਾਣੇ ਬਾਣੇ ਨੂੰ ਵੱਡਾ ਨੁਕਸਾਨ ਪਹੁੰਚ ਚੁੱਕਾ ਹੈ।

Advertisement

 

ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਭਾਰਤੀ ਨੈਸ਼ਨਲ ਕਾਂਗਰਸ ਵੱਲੋਂ ਪਿਛਲੇ 20 ਮਹੀਨਿਆਂ ਤੋਂ ਕੀਤੀ ਜਾ ਰਹੀ ਮੰਗ ਅਖੀਰ ਪੂਰੀ ਹੋਈ। ਮਨੀਪੁਰ ਵਿਚ ਰਾਸ਼ਟਰਪਤੀ ਰਾਜ ਲੱਗਾ।’’

ਰਮੇਸ਼ ਨੇ ਕਿਹਾ, ‘‘ਇਹ ਕਦਮ ਸੁਪਰੀਮ ਕੋਰਟ ਦੀ ਉਸ ਟਿੱਪਣੀ ਮਗਰੋਂ ਚੁੱਕਿਆ ਗਿਆ ਜਿਸ ਵਿਚ ਕਿਹਾ ਗਿਆ ਸੀ ਕਿ ਸੂਬੇ ਦੀ ਸੰਵਿਧਾਨਕ ਮਸ਼ੀਨਰੀ ਪੂਰੀ ਤਰ੍ਹਾਂ ਤਹਿਸ ਨਹਿਸ ਹੋ ਗਈ ਹੈ। 3 ਮਈ 2023 ਤੋਂ ਹੁਣ ਤੱਕ 300 ਤੋਂ ਵੱਧ ਲੋਕ ਮਾਰੇ ਗਏ। 60,000 ਤੋਂ ਵੱਧ ਪੁਰਸ਼, ਮਹਿਲਾਵਾਂ ਤੇ ਬੱਚੇ ਘਰੋਂ ਬੇਘਰ ਹੋ ਗਏ।’’

ਰਮੇਸ਼ ਨੇ ਕਿਹਾ, ‘‘ਇਹ ਫੈਸਲਾ ਉਦੋਂ ਹੋਇਆ ਹੈ ਜਦੋਂ ਮਨੀਪੁਰ ਦਾ ਸਮਾਜਿਕ ਤਾਣਾ-ਬਾਣਾ ਪੂਰੀ ਤਰ੍ਹਾਂ ਤਬਾਹ ਨਹੀਂ ਤਾਂ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ।’’ -ਪੀਟੀਆਈ

Advertisement