ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਅਤੇ ਕੁਝ ਰਾਜਪਾਲਾਂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਸਕੱਤਰੇਤ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਨੂੰ ਮਿਲਣ ਵਾਲੇ ਰਾਜਪਾਲਾਂ ਵਿੱਚ ਉੜੀਸਾ ਦੇ ਪ੍ਰੋਫੈਸਰ ਗਣੇਸ਼ੀ ਲਾਲ, ਛੱਤੀਸਗੜ੍ਹ ਦੇ ਅਨੁਸੂਈਆ ਉਈਕੇ, ਰਾਜਸਥਾਨ ਦੇ ਕਲਰਾਜ ਮਿਸ਼ਰਾ, ਬਿਹਾਰ ਦੇ ਫਾਗੂ ਚੌਹਾਨ, ਆਂਧਰਾ ਪ੍ਰਦੇਸ਼ ਦੇ ਬਿਸਵਾ ਭੂਸ਼ਣ ਹਰੀਚੰਦਨ ਅਤੇ ਪੰਜਾਬ ਦੇ ਬਨਵਾਰੀ ਲਾਲ ਪੁਰੋਹਿਤ ਸ਼ਾਮਲ ਸਨ। -ਪੀਟੀਆਈ