ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੱਤੀ ਅਤੇ ਕਿਹਾ ਕਿ ਗੁਰੂ ਸਾਹਿਬ ਨੇ ਸਿੱਖ ਇਤਿਹਾਸ ਅਤੇ ਸੱਭਿਆਚਾਰ ਪ੍ਰਫੁੱਲਤ ਕਰਨ ਲਈ ਅਹਿਮ ਯੋਗਦਾਨ ਪਾਇਆ ਹੈ। ਇਸ ਬਾਰੇ ਮੋਦੀ ਨੇ ਟਵੀਟ ਕੀਤਾ, ‘‘ਮੈਂ ਗੁਰੂ ਰਾਮਦਾਸ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਨਮਨ ਕਰਦਾ ਹਾਂ। ਉਨ੍ਹਾਂ ਨੇ ਸੇਵਾ ਅਤੇ ਹਮਦਰਦੀ ਦੀ ਭਾਵਨਾ ’ਤੇ ਜ਼ੋਰ ਦਿੰਦਿਆਂ ਸਿੱਖ ਇਤਿਹਾਸ ਅਤੇ ਸੱਭਿਆਚਾਰ ਲਈ ਅਹਿਮ ਯੋਗਦਾਨ ਪਾਇਆ।’’ -ਪੀਟੀਆਈ