ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਧਾਨ ਮੰਤਰੀ ਮੋਦੀ ਨੇ ਬੁੱਧਵਾਰ ਨੂੰ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਸੱਦੀ

ਸੁਰੱਖਿਆ, ਰੱਖਿਆ ਅਤੇ ਰਣਨੀਤਕ ਮਾਮਲਿਆਂ ਬਾਰੇ ਲਏ ਜਾਣਗੇ ਫੈਸਲੇਅਦਿਤੀ ਟੰਡਨ
File Photo PTI
Advertisement

ਨਵੀਂ ਦਿੱਲੀ, 29 ਅਪਰੈਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਤਾਂ ਜੋ ਦੱਖਣੀ ਕਸ਼ਮੀਰ ਵਿਚ 22 ਅਪਰੈਲ ਨੂੰ ਹੋਏ ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਅਹਿਮ ਫੈਸਲੇ ਲਏ ਜਾ ਸਕਣ। ਸੁਰੱਖਿਆ, ਰੱਖਿਆ ਅਤੇ ਰਣਨੀਤਕ ਮਾਮਲਿਆਂ ਬਾਰੇ ਸਿਖਰਲੇ ਫੈਸਲੇ ਲੈਣ ਵਾਲੀ ਸੰਸਥਾ CCS ਦੀ ਇਹ ਦੂਜੀ ਮੀਟਿੰਗ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ਵਿਚ ਪਾਕਿਸਤਾਨ ਦੀ ਸਰਪ੍ਰਸਤੀ ਵਾਲੇ ਅਤਿਵਾਦ ਪ੍ਰਤੀ ਰਾਸ਼ਟਰੀ ਪ੍ਰਤੀਕਿਰਿਆ ਦੇ ਸਬੰਧ ਵਿਚ ਵਿਆਪਕ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ।

Advertisement

ਵਿਦੇਸ਼ ਮੰਤਰਾਲਾ ਰਸਮੀ ਤੌਰ ’ਤੇ ਇਨ੍ਹਾਂ ਫੈਸਲਿਆਂ ਦਾ ਐਲਾਨ ਕਰੇਗਾ। ਮੀਟਿੰਗ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਗ੍ਰਹਿ ਮੰਤਰੀ ਅਮਿਤ ਸ਼ਾਹ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ, ਕੈਬਨਿਟ ਸਕੱਤਰ ਸਮੇਤ ਸਰਕਾਰ ਦੇ ਹੋਰ ਉੱਚ ਅਧਿਕਾਰੀ ਸ਼ਾਮਲ ਹੋਣਗੇ। ਪਾਕਿਸਤਾਨੀ ਜਹਾਜ਼ਾਂ ਲਈ ਭਾਰਤੀ ਹਵਾਈ ਖੇਤਰ ਨੂੰ ਬੰਦ ਕਰਨ ਬਾਰੇ ਫੈਸਲਾ ਬੁੱਧਵਾਰ ਨੂੰ ਸੀਸੀਐੱਸ ਦੀ ਮੀਟਿੰਗ ਵਿਚ ਲਏ ਜਾਣ ਦੀ ਸੰਭਾਵਨਾ ਹੈ। ਪਹਿਲਗਾਮ ਹਮਲੇ ਤੋਂ ਬਾਅਦ ਪਹਿਲੀ ਸੀਸੀਐੱਸ ਮੀਟਿੰਗ 23 ਅਪਰੈਲ ਨੂੰ ਬੁਲਾਈ ਗਈ ਸੀ, ਜਿਸ ਦੌਰਾਨ ਪਾਕਿਸਤਾਨ ਵਿਰੁੱਧ ਵਿਆਪਕ ਸ਼ੁਰੂਆਤੀ ਕਾਰਵਾਈ ਕੀਤੀ ਗਈ ਅਤੇ ਛੇ ਦਹਾਕੇ ਪੁਰਾਣੀ ਸਿੰਧੂ ਜਲ ਸੰਧੀ 1960 ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਸੀ।

Advertisement
Tags :
Punjabi Tribune