ਪ੍ਰਧਾਨ ਮੰਤਰੀ ਮੋਦੀ ਵੱਲੋਂ ਲੋਕਾਂ ਨੂੰ ਰਮਜ਼ਾਨ ਮਹੀਨੇ ਦੀ ਵਧਾਈ
PM Modi greets people as Ramzan begins
Advertisement
ਨਵੀਂ ਦਿੱਲੀ, 2 ਮਾਰਚ
PM Modi greets people ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋਣ ਦੀ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਐਕਸ ’ਤੇ ਕਿਹਾ, ‘‘ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋ ਰਿਹਾ ਹੈ, ਇਹ ਸਾਡੇ ਸਮਾਜ ਵਿਚ ਸ਼ਾਂਤੀ ਤੇ ਸਦਭਾਵਨਾ ਲੈ ਕੇ ਆਏ।’’
Advertisement
ਪ੍ਰਧਾਨ ਮੰਤਰੀ ਨੇ ਕਿਹਾ, ‘‘ਇਹ ਪਵਿੱਤਰ ਮਹੀਨਾ ਸ਼ਰਧਾ ਦਾ ਪ੍ਰਤੀਕ ਹੈ, ਜੋ ਸਾਨੂੰ ਦਇਆ, ਦਿਆਲਤਾ ਅਤੇ ਸੇਵਾ ਦੇ ਮੁੱਲਾਂ ਦੀ ਯਾਦ ਦਿਵਾਉਂਦਾ ਹੈ। ਰਮਜ਼ਾਨ ਮੁਬਾਰਕ!’’ -ਪੀਟੀਆਈ
Advertisement