ਪ੍ਰਧਾਨ ਮੰਤਰੀ ਮੋਦੀ ਕੋਲ 2.23 ਕਰੋੜ ਰੁਪਏ ਦੀ ਜਾਇਦਾਦ : The Tribune India

ਪ੍ਰਧਾਨ ਮੰਤਰੀ ਮੋਦੀ ਕੋਲ 2.23 ਕਰੋੜ ਰੁਪਏ ਦੀ ਜਾਇਦਾਦ

ਪਿਛਲੇ ਸਾਲ ਨਾਲੋਂ 26.13 ਲੱਖ ਰੁਪਏ ਵੱਧ

ਪ੍ਰਧਾਨ ਮੰਤਰੀ ਮੋਦੀ ਕੋਲ 2.23 ਕਰੋੜ ਰੁਪਏ ਦੀ ਜਾਇਦਾਦ

ਨਵੀਂ ਦਿੱਲੀ, 9 ਅਗਸਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕੁੱਲ 2.23 ਕਰੋੜ ਰੁਪਏ ਦੀ ਜਾਇਦਾਦ ਹੈ, ਜਿਸ ’ਚੋਂ ਜ਼ਿਆਦਾਤਰ ਬੈਂਕਾਂ ਵਿੱਚ ਜਮ੍ਹਾਂ ਹੈ। ਉਨ੍ਹਾਂ ਗਾਂਧੀਨਗਰ ਵਿੱਚ ਆਪਣੇ ਹਿੱਸੇ ਦੀ ਜ਼ਮੀਨ ਦਾਨ ਕਰ ਦਿੱਤੀ ਸੀ ਜਿਸ ਕਰਕੇ ਉਨ੍ਹਾਂ ਕੋਲ ਕੋਈ ਅਚੱਲ ਜਾਇਦਾਦ ਨਹੀਂ ਹੈ। ਉਨ੍ਹਾਂ ਦੀ ਚੱਲ ਜਾਇਦਾਦ ਵਿੱਚ ਇੱਕ ਸਾਲ ਪਹਿਲਾਂ ਨਾਲੋਂ 26.13 ਲੱਖ ਰੁਪਏ ਦਾ ਵਾਧਾ ਹੋਇਆ ਹੈ। ਪ੍ਰਧਾਨ ਮੰਤਰੀ ਦਫ਼ਤਰ ਦੀ ਵੈੱਬਸਾਈਟ ’ਤੇ ਦਿੱਤੀ ਗਈ ਜਾਣਕਾਰੀ ਮੁਤਾਬਕ ਸ੍ਰੀ ਮੋਦੀ ਦਾ ਬਾਂਡ, ਸ਼ੇਅਰ ਜਾਂ ਮਿਊਚਲ ਫੰਡ ’ਚ ਕੋਈ ਨਿਵੇਸ਼ ਨਹੀਂ ਹੈ ਪਰ ਉਨ੍ਹਾਂ ਕੋਲ ਸੋਨੇ ਦੀਆਂ ਚਾਰ ਮੁੰਦਰੀਆਂ ਹਨ, ਜਿਨ੍ਹਾਂ ਦੀ ਕੀਮਤ 1.73 ਲੱਖ ਰੁਪਏ ਹੈ। 31 ਮਾਰਚ 2021 ਤੱਕ ਉਨ੍ਹਾਂ ਕੋਲ 1.1 ਕਰੋੜ ਰੁਪਏ ਦੀ ਅਚੱਲ ਜਾਇਦਾਦ ਸੀ ਪਰ ਹੁਣ ਉਨ੍ਹਾਂ ਕੋਲ ਇਸ ਦਾ ਕੋਈ ਵੀ ਹਿੱਸਾ ਨਹੀਂ ਹੈ। ਪੀਐੱਮਓ ਦੀ ਵੈੱਬਸਾਈਟ ਅਨੁਸਾਰ 31 ਮਾਰਚ 2022 ਤੱਕ ਮਿਲੀ ਜਾਣਕਾਰੀ ਮੁਤਾਬਕ ਸ੍ਰੀ ਮੋਦੀ ਕੋਲ ਕੁੱਲ 2,23,82,504 ਰੁਪਏ ਦੀ ਜਾਇਦਾਦ ਹੈ। ਉਨ੍ਹਾਂ ਕੋਲ 35,250 ਰੁਪਏ ਦੀ ਨਗਦੀ, 9,05,105 ਰੁਪਏ ਦੇ ਕੌਮੀ ਬਚਤ ਸਰਟੀਫਿਕੇਟ ਅਤੇ 1,89,305 ਰੁਪਏ ਦੀ ਇੱਕ ਜੀਵਨ ਬੀਮਾ ਪਾਲਿਸੀ ਹੈ। ਇਸੇ ਤਰ੍ਹਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਕੋਲ 31 ਮਾਰਚ 2022 ਤੱਕ 2.54 ਕਰੋੜ ਰੁਪਏ ਦੀ ਚੱਲ ਅਤੇ 2.97 ਕਰੋੜ ਰੁਪਏ ਦੀ ਅਚੱਲ ਜਾਇਦਾਦ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਮੁੱਖ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ...

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲ...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਫ਼ਿਲਮ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ; ...

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਫੌਜ ਦੇ ਲੜਾਕੂ ਜਹਾਜ਼ਾਂ ਨੇ ਕੀ...

ਸ਼ਹਿਰ

View All