DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪ੍ਰਧਾਨ ਮੰਤਰੀ Modi ਨੇ ਤਿੰਨ ਮੁਲਕਾਂ ਦੇ ਆਗੂਆਂ ਨਾਲ ਮੀਟਿੰਗ ਕੀਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਈਸਲੈਂਡ, ਫਿਨਲੈਂਡ ਅਤੇ ਡੈਨਮਾਰਕ ਦੇ ਆਪਣੇ ਹਮਰੁਤਬਾ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਸਾਫ਼ ਊਰਜਾ, ਵਪਾਰ, ਸਥਿਰਤਾ ਅਤੇ ਡਿਜੀਟਲਾਈਜ਼ੇਸ਼ਨ ਵਰਗੇ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​ਬਣਾਉਣ ਦੇ ਤਰੀਕਿਆਂ ’ਤੇ ਚਰਚਾ...

  • fb
  • twitter
  • whatsapp
  • whatsapp
featured-img featured-img
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਸਲੋ ਵਿੱਚ ਇੰਡੀਆ ਨੋਰਡਿਕ ਸੰਮੇਲਨ ਦੌਰਾਨ ਡੈਨਮਾਰਕ ਦੀ ਪ੍ਰਧਾਨ ਮੰਤਰੀ ਮੈਟੀ ਫ੍ਰੈਡਰਿਕਸਨ ਨੂੰ ਮਿਲਦੇ ਹੋਏ। -ਫੋਟੋ:ਪੀਟੀਆਈ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਈਸਲੈਂਡ, ਫਿਨਲੈਂਡ ਅਤੇ ਡੈਨਮਾਰਕ ਦੇ ਆਪਣੇ ਹਮਰੁਤਬਾ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਸਾਫ਼ ਊਰਜਾ, ਵਪਾਰ, ਸਥਿਰਤਾ ਅਤੇ ਡਿਜੀਟਲਾਈਜ਼ੇਸ਼ਨ ਵਰਗੇ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​ਬਣਾਉਣ ਦੇ ਤਰੀਕਿਆਂ ’ਤੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਤੀਜੇ ਭਾਰਤ-ਨੌਰਡਿਕ ਸੰਮੇਲਨ ਤੋਂ ਪਹਿਲਾਂ ਇਹ ਮੀਟਿੰਗਾਂ ਕੀਤੀਆਂ। ਆਈਸਲੈਂਡ ਦੀ ਪ੍ਰਧਾਨ ਮੰਤਰੀ ਕ੍ਰਿਸਟ੍ਰਨ ਫ੍ਰੋਸਟਾਦੋਤਿਰ, ਫਿਨਲੈਂਡ ਦੇ ਪ੍ਰਧਾਨ ਮੰਤਰੀ ਪੇੈਟੇਰੀ ਓਰਪੋ ਅਤੇ ਡੈਨਮਾਰਕ ਦੀ ਪ੍ਰਧਾਨ ਮੰਤਰੀ ਮੇੈਟੇ ਫਰੈੱਡਰਿਕਸਨ ਨਾਲ ਗੱਲਬਾਤ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਅਤੇ ਤਿੰਨ ਨੌਰਡਿਕ ਮੁਲਕਾਂ ਵਿਚਾਲੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਚੁੱਕੇ ਜਾਣ ਵਾਲੇ ਕਦਮਾਂ ’ਤੇ ਵਿਚਾਰ ਵਟਾਂਦਰਾ ਕੀਤਾ।

Advertisement

ਆਈਸਲੈਂਡ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ਪੋਸਟ ਵਿੱਚ ਮੋਦੀ ਨੇ ਕਿਹਾ, ‘‘ਆਈਸਲੈਂਡ ਦੀ ਪ੍ਰਧਾਨ ਮੰਤਰੀ ਕ੍ਰਿਸਟ੍ਰਨ ਫ੍ਰੋਸਟਾਦੋਤਿਰ ਨਾਲ ਬਹੁਤ ਵਧੀਆ ਮੁਲਾਕਾਤ ਹੋਈ। ਭਾਰਤ ਆਈਸਲੈਂਡ ਨਾਲ ਆਪਣੀ ਦੋਸਤੀ ਨੂੰ ਬਹੁਤ ਮਹੱਤਵ ਦਿੰਦਾ ਹੈ।” ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੇ ਸਾਫ਼ ਊਰਜਾ, ਮੱਛੀ ਪਾਲਣ, ਸਥਿਰਤਾ, ਜੀਓ ਥਰਮਲ ਊਰਜਾ ਅਤੇ ਕਾਰਬਨ ਕੈਪਚਰ ਅਤੇ ਸਟੋਰੇਜ ਵਰਗੇ ਖੇਤਰਾਂ ਵਿੱਚ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ’ਤੇ ਗੱਲਬਾਤ ਕੀਤੀ। ਫਿਨਲੈਂਡ ਦੇ ਪ੍ਰਧਾਨ ਮੰਤਰੀ ਓਰਪੋ ਨਾਲ ਮੁਲਾਕਾਤ ਵਿੱਚ, ਮੋਦੀ ਨੇ ਵਪਾਰ ਅਤੇ ਨਿਵੇਸ਼, ਡਿਜੀਟਲਾਈਜ਼ੇਸ਼ਨ, ਮਸਨੂਈ ਬੌਧਿਕਤਾ, 5ਜੀ ਅਤੇ 6ਜੀ, ਕੁਆਂਟਮ ਤਕਨਾਲੋਜੀ, ਸਥਿਰਤਾ, ਨਵਿਆਉਣਯੋਗ ਊਰਜਾ ਅਤੇ ਅਰਥਵਿਵਸਥਾ ਵਿੱਚ ਸਹਿਯੋਗ ਵਧਾਉਣ ’ਤੇ ਚਰਚਾ ਕੀਤੀ। ਉਨ੍ਹਾਂ ਨੇ ਖੋਜ, ਸਿੱਖਿਆ, ਸੰਚਾਰ ਅਤੇ ਆਪਸੀ ਸਬੰਧ ਵਧਾਉਣ ਬਾਰੇ ਵੀ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਭਾਰਤ-ਯੂਰਪੀ ਯੂਨੀਅਨ ਮੁਕਤ ਵਪਾਰ ਸਮਝੌਤਾ ਛੇਤੀ ਲਾਗੂ ਕਰਨ ਦੀ ਅਹਿਮੀਅਤ ’ਤੇ ਜ਼ੋਰ ਦੇਣ ਦੇ ਨਾਲ-ਨਾਲ ਆਪਸੀ ਚਿੰਤਾ ਅਤੇ ਖੇਤਰੀ ਤੇ ਆਲਮੀ ਮੁੱਦਿਆਂ ’ਤੇ ਗੱਲਬਾਤ ਕੀਤੀ।

Advertisement

ਪ੍ਰਧਾਨ ਮੰਤਰੀ ਨੇ ਆਪਣੀ ਡੈਨਿਸ਼ ਹਮਰੁਤਬਾ ਨਾਲ ਮੀਟਿੰਗ ਬਾਅਦ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ, ‘‘ਭਾਰਤ ਅਤੇ ਡੈਨਮਾਰਕ ਦੀ ਦੋਸਤੀ ਹਾਲ ਹੀ ਦੇ ਸਾਲਾਂ ਵਿੱਚ ਕਾਫ਼ੀ ਅੱਗੇ ਵਧੀ ਹੈ।’’ ਦੋਵਾਂ ਆਗੂਆਂ ਨੇ ਨਵਿਆਉਣਯੋਗ ਊਰਜਾ, ਵਾਤਾਵਰਨ ਸੁਧਾਰ, ਜਲ ਪ੍ਰਬੰਧਨ, ਗਰੀਨ ਸ਼ਿਪਿੰਗ, ਡਿਜੀਟਲਾਈਜੇਸ਼ਨ ਅਤੇ ਫੂਡ ਪ੍ਰੋਸੈਸਿੰਗ ਵਰਗੇ ਖੇਤਰਾਂ ’ਤੇ ਚਰਚਾ ਕੀਤੀ।

Advertisement
×