ਨਵੀਂ ਦਿੱਲੀ, 28 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਦੇਰ ਸ਼ਾਮ ਰੋਮਾਨੀਆ ਅਤੇ ਸਲੋਵਾਕੀਆ ਦੇ ਆਪਣੇ ਹਮਰੁਤਬਾ ਨਾਲ ਗੱਲਬਾਤ ਕੀਤੀ ਅਤੇ ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਵਿੱਚ ਮਦਦ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਯੂਕਰੇਨ ਵਿੱਚਲੀ ਹਿੰਸਾ ਅਤੇ ਮਨੁੱਖੀ ਸੰਕਟ ’ਤੇ ਦੁੱਖ ਪ੍ਰਗਟਾਇਆ। ਪ੍ਰਧਾਨ ਮੰਤਰੀ ਨੇ ਦੁਸ਼ਮਣੀ ਛੱਡਣ ਅਤੇ ਗੱਲਬਾਤ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਰਾਸ਼ਟਰ ਦੀ ਖੇਤਰੀ ਅਖੰਡਤਾ ਦਾ ਸਨਮਾਨ ਕਰਨ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। –ਏਜੰਸੀ