DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੱਜ ਸ਼ਾਮੀਂ 5 ਵਜੇ ਦੇਸ਼ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ

ਨਵਰਾਤਿਆਂ ਦੀ ਪੂਰਬਲੀ ਸੰਧਿਆ ਸੰਬੋੋਧਨ ਵਿਚ ਪ੍ਰਧਾਨ ਮੰਤਰੀ ਵੱਲੋਂ ਕੋਈ ਵੱਡਾ ਐਲਾਨ ਕੀਤੇ ਜਾਣ ਦੀ ਉਮੀਦ
  • fb
  • twitter
  • whatsapp
  • whatsapp
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮੀਂ ਪੰਜ ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਸ੍ਰੀ ਮੋਦੀ ਨੇ 12 ਮਈ ਨੂੰ ਭਾਰਤੀ ਫੌਜ ਵੱਲੋਂ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਲਈ ਵਿੱਢੇ ਅਪਰੇਸ਼ਨ ਸਿੰਧੂਰ ਦੀ ਸਫ਼ਲਤਾ ਮਗਰੋਂ ਰਾਸ਼ਟਰ ਨੂੰ ਸੰਬੋਧਨ ਕੀਤਾ ਸੀ। ਨਵਰਾਤਿਆਂ ਦੀ ਪੂਰਬਲੀ ਸੰਧਿਆ ਆਪਣੇ ਇਸ ਸੰਬੋਧਨ ਵਿਚ ਪ੍ਰਧਾਨ ਮੰਤਰੀ ਵੱਲੋਂ ਕੋਈ ਵੱਡਾ ਐਲਾਨ ਕੀਤੇ ਜਾਣ ਦੀ ਉਮੀਦ ਹੈ।

ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਭਲਕੇ ਪਹਿਲੇ ਨਵਰਾਤੇ ਮੌਕੇ ਅਮਲ ਵਿਚ ਆਉਣ ਵਾਲੀਆਂ ਨਵੀਆਂ ਜੀਐਸਟੀ ਦਰਾਂ ਨੂੰ ਤਰਕਸੰਗਤ ਬਣਾਉਣ ਬਾਰੇ ਲੋਕਾਂ ਨਾਲ ਸਿੱਧੇ ਤੌਰ ’ਤੇ ਗੱਲ ਕਰ ਸਕਦੇ ਹਨ। ਪ੍ਰਧਾਨ ਮੰਤਰੀ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਉਤਪਾਦਕਾਂ ਅਤੇ ਵਪਾਰੀਆਂ ਨੂੰ ਟੈਕਸ ਕਟੌਤੀ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵੀ ਕਹਿ ਸਕਦੇ ਹਨ। ਇਹੀ ਨਹੀਂ ਪ੍ਰਧਾਨ ਮੰਤਰੀ ਵੱਲੋਂ ਨਾਗਰਿਕਾਂ ਨੂੰ ਸਥਾਨਕ ਪੱਧਰ 'ਤੇ ਕੰਮ ਕਰਨ ਅਤੇ ਸਵੈ-ਨਿਰਭਰਤਾ ਵਧਾਉਣ ਦੀ ਅਪੀਲ ਵੀ ਕੀਤੀ ਜਾ ਸਕਦੀ ਹੈ। ਹਾਲਾਂਕਿ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਵਿਸ਼ਾ ਕੀ ਹੋਵੇਗਾ, ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ।

Advertisement

ਸ੍ਰੀ ਮੋਦੀ ਨੇ 12 ਮਈ ਨੂੰ ਆਪਣੇ ਪਿਛਲੇ ਸੰਬੋਧਨ ਦੌਰਾਨ ਕਿਹਾ ਸੀ ਕਿ ਹਰ ਅਤਿਵਾਦੀ ਜਾਣਦਾ ਹੈ ਕਿ ਸਾਡੀਆਂ ਭੈਣਾਂ ਅਤੇ ਧੀਆਂ ਦੇ ਮੱਥੇ ਤੋਂ ਸਿੰਧੂਰ ਮਿਟਾਉਣ ਦੇ ਨਤੀਜੇ ਕੀ ਹੋਣਗੇ। ਉਨ੍ਹਾਂ ਕਿਹਾ ਸੀ, ‘‘ਆਪ੍ਰੇਸ਼ਨ ਸਿੰਧੂਰ ਨਿਆਂ ਲਈ ਇੱਕ ਅਟੱਲ ਵਚਨਬੱਧਤਾ ਹੈ। ਅਤਿਵਾਦੀਆਂ ਨੇ ਸਾਡੀਆਂ ਭੈਣਾਂ ਦੇ ਮੱਥੇ ਤੋਂ ਸਿੰਧੂਰ ਮਿਟਾਉਣ ਦੀ ਹਿੰਮਤ ਕੀਤੀ; ਇਸੇ ਲਈ ਭਾਰਤ ਨੇ ਅਤਿਵਾਦ ਦੇ ਮੁੱਖ ਅੱਡੇ ਨੂੰ ਤਬਾਹ ਕਰ ਦਿੱਤਾ।’’

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਸਾਡੀਆਂ ਸਰਹੱਦਾਂ ’ਤੇ ਹਮਲਾ ਕਰਨ ਦੀ ਤਿਆਰੀ ਵਿਚ ਸੀ, ਪਰ ਭਾਰਤ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਧੁਰ ਅੰਦਰ ਤੱਕ ਜਾ ਕੇ ਮਾਰਿਆ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਸਿੰਧੂਰ ਨੇ ਅਤਿਵਾਦ ਵਿਰੁੱਧ ਲੜਾਈ ਨੂੰ ਮੁੜ ਪਰਿਭਾਸ਼ਿਤ ਕੀਤਾ ਹੈ, ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ।

ਸ੍ਰੀ ਮੋਦੀ ਨੇ ਕਿਹਾ ਸੀ ਕਿ ਇਹ ਜੰਗ ਦਾ ਯੁੱਗ ਨਹੀਂ ਹੈ, ਪਰ ਇਹ ਅਤਿਵਾਦ ਦਾ ਯੁੱਗ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਤਿਵਾਦ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਇੱਕ ਬਿਹਤਰ ਦੁਨੀਆ ਦੀ ਗਰੰਟੀ ਹੈ ਅਤੇ ਪਾਕਿਸਤਾਨ ਨਾਲ ਕੋਈ ਵੀ ਗੱਲਬਾਤ ਅਤਿਵਾਦ ਅਤੇ ਪੀਓਕੇ ’ਤੇ ਕੇਂਦਰਿਤ ਹੋਵੇਗੀ

Advertisement
×