ਨਵੀਂ ਦਿੱਲੀ, 22 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਸ਼ਿੰਜ਼ੋ ਆਬੇ ਦੇ ਸਰਕਾਰੀ ਸਨਮਾਨਾਂ ਨਾਲ ਹੋਣ ਵਾਲੇ ਸਸਕਾਰ ਸਮਾਗਮ ’ਚ ਸ਼ਾਮਲ ਹੋਣ ਲਈ 27 ਸਤੰਬਰ ਨੂੰ ਜਾਪਾਨ ਦਾ ਦੌਰਾ ਕਰਨਗੇ। ਜਾਪਾਨ ਦੇ ਸਭ ਤੋਂ ਲੰਮਾ ਸਮਾਂ ਪ੍ਰਧਾਨ ਮੰਤਰੀ ਰਹੇ ਸ਼ਿੰਜ਼ੋ ਆਬੇ ਦੀ 8 ਜੁਲਾਈ ਨੂੰ ਪੱਛਮੀ ਜਾਪਾਨ ’ਚ ਚੋਣ ਪ੍ਰਚਾਰ ਦੌਰਾਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਦੌਰੇ ਦੌਰਾਨ ਸ੍ਰੀ ਮੋਦੀ ਵੱਖਰੇ ਤੌਰ ’ਤੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮੀਓ ਕਿਸ਼ੀਦਾ ਨਾਲ ਮੁਲਾਕਾਤ ਵੀ ਕਰਨਗੇ। -ਪੀਟੀਆਈ