ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਧਾਨ ਮੰਤਰੀ ਮੋਦੀ ਦਾ ਬੰਗਾਲ ਤੇ ਬਿਹਾਰ ਦੌਰਾ ਅੱਜ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ। ਉਹ ਬੰਗਾਲ ਦੇ ਦੁਰਗਾਪੁਰ ਅਤੇ ਬਿਹਾਰ ਦੇ ਚੰਪਾਰਣ ’ਚ ਰੈਲੀ ਨੂੰ ਸੰਬੋਧਨ ਕਰਨਗੇ। ਦੋਵਾਂ ਸੂਬਿਆਂ ਲਈ ਪ੍ਰਧਾਨ ਮੰਤਰੀ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। 2026...
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੰਗਾਲ ਅਤੇ ਬਿਹਾਰ ਦਾ ਦੌਰਾ ਕਰਨਗੇ। ਉਹ ਬੰਗਾਲ ਦੇ ਦੁਰਗਾਪੁਰ ਅਤੇ ਬਿਹਾਰ ਦੇ ਚੰਪਾਰਣ ’ਚ ਰੈਲੀ ਨੂੰ ਸੰਬੋਧਨ ਕਰਨਗੇ। ਦੋਵਾਂ ਸੂਬਿਆਂ ਲਈ ਪ੍ਰਧਾਨ ਮੰਤਰੀ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। 2026 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਬੰਗਾਲ ਦੌਰਾ ਸਿਆਸੀ ਅਹਿਮੀਅਤ ਰੱਖਦਾ ਹੈ। ਦੌਰਾ ਇਸ ਕਰਕੇ ਵੀ ਖਾਸ ਹੈ ਕਿਉਂਕਿ ਇਹ ਦੌਰਾ ਤ੍ਰਿਣਮੂਲ ਕਾਂਗਰਸ ਮੁਖੀ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਇੱਥੇ ਸ਼ਹੀਦ ਦਿਵਸ ਮੌਕੇ 21 ਜੁਲਾਈ ਨੂੰ ਕੱਢੀ ਜਾਣ ਵਾਲੀ ਰੈਲੀ ਤੋਂ ਪਹਿਲਾਂ ਕੀਤਾ ਜਾ ਰਿਹਾ ਹੈ। ਸਮਿਕ ਭੱਟਾਚਾਰੀਆ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਬੰਗਾਲ ਲਈ ਇਹ ਪਹਿਲਾ ਦੌਰਾ ਹੈ। ਉੱਥੇ ਹੀ ਬਿਹਾਰ ਵਿੱਚ ਪ੍ਰਧਾਨ ਮੰਤਰੀ ਦੇ ਆਉਣ ਤੋਂ ਪਹਿਲਾਂ ਗਾਂਧੀ ਮੈਦਾਨ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਦੇ ਇੱਥੇ ਦੁਪਹਿਰ ਵੇਲੇ ਪਹੁੰਚਣ ਦੀ ਉਮੀਦ ਹੈ। ਪ੍ਰਧਾਨ ਮੰਤਰੀ ਇੱਥੇ ਸੂਬੇ ਦੇ ਰਾਜਪਾਲ ਆਰਿਫ਼ ਮੁਹੰਮਦ ਖ਼ਾਨ, ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਕਈ ਕੇਂਦਰੀ ਮੰਤਰੀਆਂ ਨਾਲ ਸਟੇਜ ਸਾਂਝੀ ਕਰਨਗੇ। ਪ੍ਰਧਾਨ ਮੰਤਰੀ ਦੀ ਰੈਲੀ ਦੌਰਾਨ ਦਸ ਹਜ਼ਾਰ ਬੱਸਾਂ ਲਈ ਪਾਰਕਿੰਗ ਪ੍ਰਬੰਧ ਕੀਤੇ ਗਏ ਹਨ, ਸ਼ਹਿਰ ਵਿੱਚ ਦਸ ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਆਮ ਲੋਕਾਂ ਦੇ ਰੈਲੀ ’ਚ ਸ਼ਾਮਿਲ ਹੋਣ ਲਈ ਸਵੇਰੇ 6 ਵਜੇ ਤੋਂ ਦਾਖਲਾ ਸ਼ੁਰੂ ਹੋ ਜਾਵੇਗਾ।

Advertisement
Advertisement
Show comments