ਨਵੀਂ ਦਿੱਲੀ, 17 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 72 ਸਾਲਾਂ ਦੇ ਹੋ ਗਏ। ਇਸ ਦੌਰਾਨ ਰਾਸ਼ਟਰਪੀ ਦਰੋਪਦੀ ਮੁਰਮੂ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਅਮਿਤ ਸ਼ਾਹ, ਕਾਂਗਰਸੀ ਆਗੂ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਸਣੇ ਦੇਸ਼ ਭਰ ਦੇ ਵੱਖ-ਵੱਖ ਸਿਆਸੀ ਆਗੂਆਂ ਨੇ ਸ੍ਰੀ ਮੋਦੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ। -ਪੀਟੀਆਈ