ਪ੍ਰਧਾਨ ਮੰਤਰੀ ਕਰਨਗੇ ਭੁਪਾਲ ਮੈਟਰੋ ਦਾ ਉਦਘਾਟਨ
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੋਪਾਲ ਮੈਟਰੋ ਰੇਲ ਸਹੂਲਤ ਅਤੇ ਧਾਰ ਜ਼ਿਲ੍ਹੇ ਵਿੱਚ ਪੀਐੱਮ ਮਿੱਤਰ ਪਾਰਕ ਦਾ ਉਦਘਾਟਨ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਮੌਨਸੂਨ ਸੈਸ਼ਨ ਦੌਰਾਨ ਇੱਥੇ ਵਿਧਾਨ...
Advertisement
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੋਪਾਲ ਮੈਟਰੋ ਰੇਲ ਸਹੂਲਤ ਅਤੇ ਧਾਰ ਜ਼ਿਲ੍ਹੇ ਵਿੱਚ ਪੀਐੱਮ ਮਿੱਤਰ ਪਾਰਕ ਦਾ ਉਦਘਾਟਨ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਮੌਨਸੂਨ ਸੈਸ਼ਨ ਦੌਰਾਨ ਇੱਥੇ ਵਿਧਾਨ ਸਭਾ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ‘ਮੈਂ ਵੀਰਵਾਰ ਨੂੰ (ਦਿੱਲੀ ਵਿੱਚ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ। ਪ੍ਰਧਾਨ ਮੰਤਰੀ ਨੇ (ਭੋਪਾਲ) ਮੈਟਰੋ ਟਰੇਨ ਦੇ ਉਦਘਾਟਨ ਅਤੇ ਧਾਰ ਜ਼ਿਲ੍ਹੇ ਵਿੱਚ ਪੀਐਮ ਮਿੱਤਰ ਪਾਰਕ ਦਾ ਨੀਂਹ ਪੱਥਰ ਰੱਖਣ ਲਈ ਸਹਿਮਤੀ ਦੇ ਦਿੱਤੀ ਹੈ। ਜਲਦੀ ਹੀ ਉਹ ਸਾਨੂੰ ਇਨ੍ਹਾਂ ਪ੍ਰੋਗਰਾਮਾਂ ਦੀ ਤਰੀਕ ਦੱਸਣਗੇ।’ ਯਾਦਵ ਨੇ ਖਾਦਾਂ ਦੀ ਕਥਿਤ ਘਾਟ ’ਤੇ ਕਾਂਗਰਸ ਦੇ ਪ੍ਰਦਰਸ਼ਨਾਂ ’ਤੇ ਵੀ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ, ‘ਕਾਂਗਰਸ ਦੇ ਸ਼ਾਸਨ ਦੌਰਾਨ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੁਨੀਆ ਦੀਆਂ ਸਮੱਸਿਆਵਾਂ ਅਤੇ ਚੁਣੌਤੀਆਂ ਦੇ ਬਾਵਜੂਦ ਪ੍ਰਧਾਨ ਮੰਤਰੀ ਨੇ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਹਨ।’
Advertisement
Advertisement
×