ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਾਰਤ ਕੈਨੇਡਾ ਸਬੰਧਾਂ ਦੇ ਹੋਏ ਨੁਕਸਾਨ ਦੀ ਜ਼ਿੰਮੇਦਾਰੀ ਸਿਰਫ਼ ਪ੍ਰਧਾਨ ਮੰਤਰੀ ਟਰੂਡੋ ਦੀ ਹੋਵੇਗੀ: ਵਿਦੇਸ਼ ਮੰਤਰਾਲਾ

India-Canada Issue
Advertisement

ਨਵੀਂ ਦਿੱਲੀ, 17 ਅਕਤੂਬਰ

India-Canada Issue: ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਆਪਣੇ ਦੇਸ਼ ਦੇ ਜਾਂਚ ਕਮਿਸ਼ਨ ਸਾਹਮਣੇ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੇ ਖਿਲਾਫ "ਠੋਸ ਸਬੂਤਾਂ ਦੀ ਅਣਹੋਂਦ" ਦੀ ਗੱਲ ਨੂੰ ਸਵੀਕਾਰਨਾ, ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਕੈਨੇਡਾ ਨੇ ਭਾਰਤ ਅਤੇ ਭਾਰਤੀ ਡਿਪਲੋਮੈਟਾਂ ਵਿਰੁੱਧ ਲਾਏ ਗਏ ਗੰਭੀਰ ਦੋਸ਼ਾਂ ਸਬੰਧੀ ਸਾਨੂੰ ਕੋਈ ਠੋਸ ਸਬੂਤ ਨਹੀਂ ਦਿੱਤੇ।

Advertisement

ਟਰੂਡੋ ਨੇ ਬੁੱਧਵਾਰ ਨੂੰ ਜਾਂਚ ਕਮਿਸ਼ਨ ਦੇ ਸਾਹਮਣੇ ਇਹ ਮੰਨਿਆ ਸੀ ਕਿ ਪਿਛਲੇ ਸਾਲ ਖਾਲਿਸਤਾਨੀ ਵੱਖਵਾਦੀ ਹਰਦੀਪ ਨਿੱਜਰ ਦੀ ਹੱਤਿਆ ਵਿਚ ਭਾਰਤ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ, ਉਸ ਸਮੇਂ ਉਨ੍ਹਾਂ ਕੋਲ ਸਿਰਫ਼ ਖੁਫ਼ੀਆ ਜਾਣਕਾਰੀ ਸੀ ਅਤੇ ਕੋਈ ਠੋਸ ਸਬੂਤ ਨਹੀਂ ਸਨ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਇਕ ਬਿਆਨ ਵਿਚ ਕਿਹਾ ਕਿ ਅੱਜ ਜੋ ਅਸੀਂ ਸੁਣਿਆ ਹੈ ਉਸ ਨਾਲ ਸਾਡੀ ਉਸੇ ਗੱਲ ਦੀ ਪੁਸ਼ਟੀ ਹੁੰਦੀ ਜੋ ਅਸੀਂ ਲਗਾਤਾਰ ਕਹਿੰਦੇ ਆ ਰਹੇ ਹਾਂ ਕਿ ਕੈਨੇਡਾ ਨੇ ਜੋ ਭਾਰਤੀ ਡਿਪਲੋਮੈਟਾਂ ’ਤੇ ਦੋਸ਼ ਲਾਏ ਹਨ, ਉਨ੍ਹਾਂ ਦੋਸ਼ਾਂ ਲਈ ਕੋਈ ਸਬੂਤ ਪੇਸ਼ ਨਹੀਂ ਕੀਤਾ ਹੈ।

ਮੰਤਰਾਲਾ ਨੇ ਕਿਹਾ ਕਿ ਇਸ ਲਾਪ੍ਰਵਾਹ ਵਿਵਹਾਰ ਨਾਲ ਭਾਰਤ ਕੈਨੇਡਾ ਦੇ ਸਬੰਧਾਂ ਨੂੰ ਜੋ ਨੁਕਸਾਨ ਪੁੱਜਿਆ ਹੈ ਉਸਦੀ ਜ਼ਿੰਮੇਵਾਰੀ ਇਕੱਲੇ ਪ੍ਰਧਾਨ ਮੰਤਰੀ ਟਰੂਡੋ ਦੀ ਹੋਵੇਗੀ। -ਪੀਟੀਆਈ

Advertisement
Tags :
India-Canada Issue