ਤਾਰ ਦੇ ਸੰਪਰਕ ਵਿੱਚ ਆਉਣ ਕਾਰਨ ਪ੍ਰਾਈਵੇਟ ਬੱਸ ਨੂੰ ਅੱਗ ਲੱਗੀ, 2 ਮੌਤਾਂ
ਇੱਥੋਂ ਦੇ ਮਨੋਹਰਪੁਰ ਇਲਾਕੇ ਵਿੱਚ ਇੱਕ ਪ੍ਰਾਈਵੇਟ ਬੱਸ ਲਟਕਦੀ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਅੱਗ ਲੱਗ ਗਈ। ਇਸ ਦੌਰਾਨ ਦੋ ਵਿਅਕਤੀਆਂ ਦੇ ਬਿਜਲੀ ਦੇ ਸੰਪਰਕ ਵਿੱਚ ਆਉਣ ਕਾਰਨ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ...
Advertisement
ਇੱਥੋਂ ਦੇ ਮਨੋਹਰਪੁਰ ਇਲਾਕੇ ਵਿੱਚ ਇੱਕ ਪ੍ਰਾਈਵੇਟ ਬੱਸ ਲਟਕਦੀ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਅੱਗ ਲੱਗ ਗਈ। ਇਸ ਦੌਰਾਨ ਦੋ ਵਿਅਕਤੀਆਂ ਦੇ ਬਿਜਲੀ ਦੇ ਸੰਪਰਕ ਵਿੱਚ ਆਉਣ ਕਾਰਨ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ।
ਪੁਲੀਸ ਸੁਪਰਡੈਂਟ ਤੇਜਪਾਲ ਸਿੰਘ ਨੇ ਦੱਸਿਆ ਕਿ ਬੱਸ ਉੱਤਰ ਪ੍ਰਦੇਸ਼ ਦੇ ਪੀਲੀਭੀਤ ਤੋਂ ਮਜ਼ਦੂਰਾਂ ਨੂੰ ਲੈ ਕੇ ਮਨੋਹਰਪੁਰ ਵਿੱਚ ਇੱਕ ਇੱਟਾਂ ਦੇ ਭੱਠੇ ਵੱਲ ਜਾ ਰਹੀ ਸੀ।
ਉਨ੍ਹਾਂ ਕਿਹਾ ਕਿ ਜਦੋਂ ਬੱਸ ਮਨੋਹਰਪੁਰ ਦੇ ਇੱਕ ਪਿੰਡ ਨੇੜੇ ਇੱਕ ਅੰਦਰੂਨੀ 'ਕੱਚੇ' ਰਸਤੇ ਤੋਂ ਲੰਘ ਰਹੀ ਸੀ, ਤਾਂ ਬੱਸ ਦੀ ਛੱਤ 'ਤੇ ਰੱਖੇ ਗੈਸ ਸਿਲੰਡਰਾਂ ਅਤੇ ਹੋਰ ਘਰੇਲੂ ਸਮਾਨ ਨੇ ਹਾਈ ਟੈਂਸ਼ਨ ਲਾਈਨ ਨੂੰ ਛੂਹ ਲਿਆ। ਜਿਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ।
Advertisement
ਇਸ ਦੌਰਾਨ ਕੁਝ ਮਜ਼ਦੂਰ ਬੱਸ ਵਿੱਚੋਂ ਬਾਹਰ ਛਾਲ ਮਾਰਨ ਵਿੱਚ ਕਾਮਯਾਬ ਰਹੇ। ਘਟਨਾ ਉਪਰੰਤ ਅੱਗ ’ਤੇ ਕਾਬੂ ਪਾਉਂਦਿਆਂ ਜ਼ਖ਼ਮੀਆਂ ਨੂੰ ਸ਼ਾਹਪੁਰਾ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੋਂ ਝੁਲਸਣ ਕਾਰਨ ਛੇ ਵਿਅਕਤੀਆਂ ਨੂੰ ਜੈਪੁਰ ਦੇ ਐੱਸ.ਐੱਮ.ਐੱਸ. ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ, ਜਦੋਂ ਕਿ ਕੁਝ ਨੂੰ ਸ਼ਾਹਪੁਰਾ ਵਿੱਚ ਮੁੱਢਲਾ ਇਲਾਜ ਦਿੱਤਾ ਗਿਆ।
Advertisement
ਉਪ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਪ੍ਰੇਮ ਚੰਦ ਬੈਰਵਾ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਸ਼ੁਰੂ ਕੀਤੀ ਜਾਵੇਗੀ।
Advertisement
×

