DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਹਿਰੂ, ਇੰਦਰਾ ਗਾਂਧੀ, ਮੇਰੀ ਮਾਂ ਦੇ ਹੰਝੂਆਂ ਦੀ ਗੱਲ ਤਾਂ ਕੀਤੀ ਪਰ ਇਹ ਨਹੀਂ ਦੱਸਿਆ ਕਿ ਜੰਗ ਕਿਉਂ ਰੋਕੀ ਗਈ": ਪ੍ਰਿਯੰਕਾ ਗਾਂਧੀ

ਕੀ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਰੱਖਿਆ ਮੰਤਰੀ, ਐੱਨਐੱਸਏ ਨੂੰ ਘੇਰਿਆ
  • fb
  • twitter
  • whatsapp
  • whatsapp
featured-img featured-img
**EDS: THIRD PARTY IMAGE, SCREENGRAB VIA SANSAD TV** New Delhi: Congress MP Priyanka Gandhi Vadra speaks during a debate in the Lok Sabha on the Pahalgam terror attack and Operation Sindoor, at the Monsoon session of Parliament, in New Delhi, Tuesday, July 29, 2025. (Sansad TV via PTI Photo)(PTI07_29_2025_000226A)
Advertisement

ਕਾਂਗਰਸੀ ਆਗੂ ਅਤੇ ਲੋਕ ਸਭਾ ਮੈਂਬਰ ਪ੍ਰਿਯੰਕਾ ਗਾਂਧੀ ਨੇ ਲੋਕ ਸਭਾ ਵਿੱਚ ਪਹਿਲਗਾਮ ਅਤਿਵਾਦੀ ਹਮਲੇ ਨੂੰ ਲੈ ਕੇ ਸੱਤਾਧਾਰੀ ਧਿਰ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਨੇ ਸਰਕਾਰ ਦੀ ਕਾਰਗੁਜ਼ਾਰੀ, ਖੁਫੀਆ ਨਾਕਾਮੀ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਚੁੱਕੇ। ਪ੍ਰਿਯੰਕਾ ਗਾਂਧੀ ਨੇ ਕਿਹਾ, ‘‘ਸੱਤਾਧਾਰੀ ਪਾਰਟੀ ਦੇ ਲੋਕਾਂ ਨੇ ਵੱਖ-ਵੱਖ ਪਹਿਲੂਆਂ ’ਤੇ ਗੱਲ ਕੀਤੀ ਪਰ ਇਸ ਦਾ ਜਵਾਬ ਨਹੀਂ ਦਿੱਤਾ ਕਿ ਪਹਿਲਗਾਮ ਅਤਿਵਾਦੀ ਹਮਲਾ ਕਿਉਂ ਅਤੇ ਕਿਵੇਂ ਹੋਇਆ।’’ ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ ਦੀ ਘਾਟ ’ਤੇ ਸਵਾਲ ਕਰਦੇ ਹੋਏ ਪੁੱਛਿਆ, "ਕੀ ਸਰਕਾਰ ਨੂੰ ਪਤਾ ਨਹੀਂ ਸੀ ਕਿ ਹਜ਼ਾਰਾਂ ਸੈਲਾਨੀ ਬੈਸਾਰਨ ਘਾਟੀ ਜਾਂਦੇ ਹਨ? ਉੱਥੇ ਸੁਰੱਖਿਆ ਕਿਉਂ ਨਹੀਂ ਸੀ? ਉਨ੍ਹਾਂ ਨੂੰ ਰੱਬ ਦੇ ਭਰੋਸੇ ਕਿਉਂ ਛੱਡ ਦਿੱਤਾ ਗਿਆ?’’

ਲੋਕ ਸਭਾ ਵਿੱਚ ਅਪਰੇਸ਼ਨ ਸਿੰਧੂਰ ’ਤੇ ਵਿਸ਼ੇਸ਼ ਚਰਚਾ ਵਿੱਚ ਹਿੱਸਾ ਲੈਂਦਿਆਂ ਕਾਂਗਰਸ ਸੰਸਦ ਮੈਂਬਰ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ, ਇੱਥੋਂ ਤੱਕ ਕਿ ਉਨ੍ਹਾਂ ਦੀ ਮਾਂ (ਸੋਨੀਆ ਗਾਂਧੀ) ਦੇ ਹੰਝੂਆਂ ਬਾਰੇ ਵੀ ਗੱਲ ਕੀਤੀ ਪਰ ਇਸ ਦਾ ਜਵਾਬ ਨਹੀਂ ਦਿੱਤਾ ਕਿ ‘‘ਜੰਗ ਉਸ ਸਮੇਂ ਕਿਉਂ ਰੋਕੀ ਗਈ ਜਦੋਂ ਦੁਸ਼ਮਣ ਕੋਲ ਭੱਜਣ ਲਈ ਕੋਈ ਥਾਂ ਨਹੀਂ ਸੀ।’’

Advertisement

ਉਨ੍ਹਾਂ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਰੱਖਿਆ ਮੰਤਰੀ ਅਤੇ ਐੱਨਐੱਸਏ ਦੀ ਜ਼ਿੰਮੇਵਾਰੀ ’ਤੇ ਜ਼ੋਰ ਦਿੰਦਿਆਂ ਕਿਹਾ, "ਕੀ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਰੱਖਿਆ ਮੰਤਰੀ, ਐੱਨਐੱਸਏ ਦੀ ਜ਼ਿੰਮੇਵਾਰੀ ਨਹੀਂ ਹੈ?"

ਪ੍ਰਿਅੰਕਾ ਗਾਂਧੀ ਨੇ ਖੁਫੀਆ ਏਜੰਸੀਆਂ ਦੀ ਨਾਕਾਮੀ ’ਤੇ ਵੀ ਸਵਾਲ ਚੁੱਕੇ ਅਤੇ ਪੁੱਛਿਆ, ‘‘ਕੀ ਕਿਸੇ ਸਰਕਾਰੀ ਏਜੰਸੀ ਨੂੰ ਪਤਾ ਨਹੀਂ ਸੀ ਕਿ ਅਜਿਹਾ ਭਿਆਨਕ ਅਤਿਵਾਦੀ ਹਮਲਾ ਹੋਣ ਵਾਲਾ ਹੈ ਅਤੇ ਪਾਕਿਸਤਾਨ ਵਿੱਚ ਇੱਕ ਸਾਜ਼ਿਸ਼ ਘੜੀ ਜਾ ਰਹੀ ਹੈ?’’ ਉਨ੍ਹਾਂ ਨੇ ਇਸ ਨੂੰ ਸਰਕਾਰ ਅਤੇ ਖੁਫੀਆ ਏਜੰਸੀਆਂ ਦੀ ਵੱਡੀ ਨਾਕਾਮੀ ਕਰਾਰ ਦਿੱਤਾ ਅਤੇ ਪੁੱਛਿਆ, ‘‘ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ, ਕੀ ਕਿਸੇ ਨੇ ਅਸਤੀਫਾ ਦਿੱਤਾ ਹੈ?’’

ਪ੍ਰਿਅੰਕਾ ਗਾਂਧੀ ਨੇ ਭਾਜਪਾ ਨੂੰ ਇਤਿਹਾਸ ਦੀ ਬਜਾਏ ਵਰਤਮਾਨ ਦੀ ਜ਼ਿੰਮੇਵਾਰੀ ਲੈਣ ਲਈ ਕਿਹਾ। ਉਨ੍ਹਾਂ ਕਿਹਾ, "ਤੁਸੀਂ ਇਤਿਹਾਸ ਦੀ ਗੱਲ ਕਰਦੇ ਹੋ, ਮੈਂ ਵਰਤਮਾਨ ਦੀ ਗੱਲ ਕਰਨਾ ਚਾਹੁੰਦੀ ਹਾਂ; ਤੁਹਾਨੂੰ ਪਿਛਲੇ 11 ਸਾਲਾਂ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।’’ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਨਿਸ਼ਾਨਾ ਸੇਧਦਿਆਂ ਕਿਹਾ, ‘‘ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਨੱਕ ਹੇਠ ਮਨੀਪੁਰ ਸੜਿਆ, ਦਿੱਲੀ ਵਿੱਚ ਦੰਗੇ ਹੋਏ, ਪਹਿਲਗਾਮ ਹਮਲਾ ਹੋਇਆ ਪਰ ਉਹ ਅਜੇ ਵੀ ਉਸੇ ਅਹੁਦੇ ’ਤੇ ਹਨ।’’

ਪ੍ਰਿਅੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਕਰਦਿਆਂ ਕਿਹਾ ਕਿ ਅਗਵਾਈ ਸਿਰਫ਼ ਸਿਹਰਾ ਲੈਣ ਬਾਰੇ ਨਹੀਂ ਹੁੰਦੀ ਬਲਕਿ ਜ਼ਿੰਮੇਵਾਰੀ ਲੈਣੀ ਵੀ ਜ਼ਰੂਰੀ ਹੈ। ਇਸ ਦੌਰਾਨ ਉਨ੍ਹਾਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ-ਪਾਕਿਸਤਾਨ 'ਜੰਗਬੰਦੀ' ਦਾ ਐਲਾਨ ਕਰਨ ’ਤੇ ਪ੍ਰਧਾਨ ਮੰਤਰੀ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ, ‘‘ਸਾਡੇ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ, ਜੰਗ ਰੋਕੀ ਗਈ ਹੈ ਅਤੇ ਇਸ ਦਾ ਐਲਾਨ ਸਾਡੀ ਸਰਕਾਰ ਜਾਂ ਫੌਜ ਵੱਲੋਂ ਨਹੀਂ ਬਲਕਿ ਅਮਰੀਕੀ ਰਾਸ਼ਟਰਪਤੀ ਵੱਲੋਂ ਕੀਤਾ ਗਿਆ ਹੈ। ਇਹ ਸਾਡੇ ਪ੍ਰਧਾਨ ਮੰਤਰੀ ਦੀ ਗੈਰ-ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ।’’

Advertisement
×