ਪ੍ਰਿਯੰਕਾ ਗਾਂਧੀ ਨੇ ਅਮਿਤ ਸ਼ਾਹ ਤੋਂ ਵਾਇਨਾਡ ਲਈ ਮਦਦ ਮੰਗੀ
ਨਵੀਂ ਦਿੱਲੀ, 4 ਦਸੰਬਰ ਵਾਇਨਾਡ ਤੋਂ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਅਗਵਾਈ ਹੇਠ ਕੇਰਲ ਦੇ ਸੰਸਦ ਮੈਂਬਰਾਂ ਦਾ ਇੱਕ ਵਫਦ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ ਤੇ ਕੁਦਰਤੀ ਆਫ਼ਤ ਕਾਰਨ ਪ੍ਰਭਾਵਿਤ ਲੋਕਾਂ ਲਈ ਕੇਂਦਰ ਤੋਂ ਮਦਦ ਦੀ ਮੰਗ...
Advertisement
ਨਵੀਂ ਦਿੱਲੀ, 4 ਦਸੰਬਰ
ਵਾਇਨਾਡ ਤੋਂ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਅਗਵਾਈ ਹੇਠ ਕੇਰਲ ਦੇ ਸੰਸਦ ਮੈਂਬਰਾਂ ਦਾ ਇੱਕ ਵਫਦ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ ਤੇ ਕੁਦਰਤੀ ਆਫ਼ਤ ਕਾਰਨ ਪ੍ਰਭਾਵਿਤ ਲੋਕਾਂ ਲਈ ਕੇਂਦਰ ਤੋਂ ਮਦਦ ਦੀ ਮੰਗ ਕੀਤੀ। ਉਨ੍ਹਾਂ ਨਾਲ ਹੀ ਉਨ੍ਹਾਂ ਨੂੰ ਰਾਜਨੀਤੀ ਤੋਂ ਉਪਰ ਉਠ ਕੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਪ੍ਰਿਯੰਕਾ ਨੇ ਕਿਹਾ ਕਿ ਵਾਇਨਾਡ ’ਚ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਲੋਕ ਹਨ ਜਿਨ੍ਹਾਂ ਕੋਲ ਕੋਈ ਸਹਾਇਤਾ ਪ੍ਰਣਾਲੀ ਨਹੀਂ ਬਚੀ ਹੈ। ਉਨ੍ਹਾਂ ਕਿਹਾ ਕਿ ਜੇ ਅਜਿਹੀਆਂ ਹਾਲਤਾਂ ’ਚ ਕੇਂਦਰ ਕੋਈ ਕਦਮ ਨਹੀਂ ਚੁੱਕ ਸਕਦਾ ਤਾਂ ਇਹ ਸਾਰੇ ਦੇਸ਼ ਤੇ ਵਿਸ਼ੇਸ਼ ਤੌਰ ’ਤੇ ਪੀੜਤਾਂ ਲਈ ਬਹੁਤ ਮਾੜਾ ਸੁਨੇਹਾ ਹੋਵੇਗਾ। ਸ਼ਾਹ ਨਾਲ ਮੁਲਾਕਾਤ ਮਗਰੋਂ ਉਨ੍ਹਾਂ ਕਿਹਾ, ‘ਅਸੀਂ ਉਨ੍ਹਾਂ ਨੂੰ ਉੱਥੋਂ ਦੀ ਸਥਿਤੀ ਬਾਰੇ ਜਾਣੂ ਕਰਵਾਇਆ।’ -ਪੀਟੀਆਈ
Advertisement
Advertisement
×