ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਮੁਲਤਵੀ

ਵਿਰੋਧੀ ਪਾਰਟੀਆਂ ਨੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਸੰਸਦ ’ਚ ਕੀਤਾ ਪ੍ਰਦਰਸ਼ਨ

ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਮੁਲਤਵੀ

ਪਾਰਲੀਮੈਂਟ

ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 26 ਜੁਲਾਈ

ਵਿਰੋਧੀ ਪਾਰਟੀਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ ਕੀਤੀ ਗਈ। ਸਪੀਕਰ ਓਮ ਬਿਰਲਾ ਨੇ ਪ੍ਰਦਰਸ਼ਨਕਾਰੀਆਂ ਨੂੰ ਆਪਣੀਆਂ ਸੀਟਾਂ ’ਤੇ ਬੈਠਣ ਲਈ ਕਹਿੰਦਿਆਂ ਇਸ ਮੁੱਦੇ ’ਤੇ ਬਹਿਸ ਦੀ ਪੇਸ਼ਕਸ਼ ਕੀਤੀ ਪਰ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਦੀ ਗੱਲ ਨਾ ਸੁਣੀ। ਜਦੋਂ ਉਨ੍ਹਾਂ ਵੱਲੋਂ ਸਦਨ ਦੀ ਕਾਰਵਾਈ ਮੁਲਤਵੀ ਕੀਤੀ ਗਈ ਉਸ ਸਮੇਂ ਪ੍ਰਸ਼ਨ ਕਾਲ ਚੱਲ ਰਿਹਾ ਸੀ। ਵਿਰੋਧੀ ਪਾਰਟੀਆਂ ਦੇ ਪ੍ਰਦਰਸ਼ਨ ਬਾਅਦ ਵਿੱਚ ਕਾਰਵਾਈ ਦੋ ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਦੀ ਕਾਰਵਾਈ ਵੀ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਉਪਰੰਤ ਦੁਪਹਿਰ ਤੱਕ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਵੱਲੋਂ ਵੇਟਲਿਫਟਰ ਮੀਰਾਬਾਈ ਚਾਨੂੰ ਨੂੰ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਵਧਾਈ ਵੀ ਦਿੱਤੀ ਗਈ। ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੀ ਨਾਅਰੇਬਾਜ਼ੀ ਕਾਰਨ ਦੋ ਵਾਰ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਇੱਕ ਵਾਰ ਫਿਰ ਬਾਅਦ ਦੁਪਹਿਰ 2.45 ਵਜੇ ਸ਼ੁਰੂ ਹੋਈ ਪਰ ਪੰਜ ਮਿੰਟ ਬਾਅਦ ਹੀ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।  ਇਸ ਮਗਰੋਂ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਰੋਹ ਦੇ ਚੱਲਦਿਆਂ ਰਾਜ ਸਭ ਦੀ ਕਾਰਵਾਈ 5 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All