ਨਵੀਂ ਦਿੱਲੀ, 27 ਜੁਲਾਈ
ਉੱਘੇ ਪੱਤਰਕਾਰਾਂ ਐੱਨ. ਰਾਮ ਅਤੇ ਸ਼ਸ਼ੀ ਕੁਮਾਰ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿਚ ਅਪੀਲ ਕੀਤੀ ਗਈ ਹੈ ਕਿ ਇਜ਼ਰਾਈਲ ਦੇ ਸਪਾਈਵੇਅਰ ਪੈਗਾਸਸ ਦੀ ਵਰਤੋਂ ਕਰਕੇ ਸਰਕਾਰੀ ਏਜੰਸੀਆਂ ਵੱਲੋਂ ਦੇਸ਼ ਦੇ ਉੱਘੇ ਨਾਗਰਿਕਾਂ, ਸਿਆਸਤਦਾਨਾਂ ਅਤੇ ਪੱਤਰਕਾਰਾਂ ਦੀ ਜਾਸੂਸੀ ਕਰਨ ਦੀਆਂ ਰਿਪੋਰਟਾਂ ਦੀ ਸੁਤੰਤਰ ਜਾਂਚ ਕਿਸੇ ਮੌਜੂਦਾ ਜਾਂ ਸੇਵਾਮੁਕਤ ਜੱਜ ਤੋਂ ਕਰਵਾਈ ਜਾਵੇ। ਇਹ ਪਟੀਸ਼ਨ ਅਗਲੇ ਦਿਨਾਂ ਵਿਚ ਸੁਣਵਾਈ ਲਈ ਆਉਣ ਦੀ ਸੰਭਾਵਨਾ ਹੈ।