ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 30 ਅਪਰੈਲ
ਉੱਘੇ ਪੱਤਰਕਾਰ ਰੋਹਿਤ ਸਰਦਾਨਾ ਦਾ ਦੇਹਾਂਤ ਹੋ ਗਿਆ। ਉਹ ਇਸ ਵੇਲੇ ਆਜ ਤੱਕ ਵਿੱਚ ਕੰਮ ਕਰ ਰਹੇ ਸਨ। ਉਨ੍ਹਾਂ ਦੀ ਮੌਤ ਦਿਲ ਦੇ ਦੌਰੇ ਕਾਰਨ ਹੋਈ। ਉਨ੍ਹਾਂ ਨੂੰ ਕਰੋਨਾ ਵੀ ਸੀ। ਉਹ 41 ਸਾਲ ਦੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਦੋ ਧੀਆਂ ਤੇ ਮਾਪੇ ਹਨ।