ਮੈਡੀਕਲ ਆਕਸੀਜਨ ਦਾ ਸਹੀ ਇਸਤੇਮਾਲ ਕਰਨ ਸੂਬੇ: ਕੇਂਦਰ

ਮੈਡੀਕਲ ਆਕਸੀਜਨ ਦਾ ਸਹੀ ਇਸਤੇਮਾਲ ਕਰਨ ਸੂਬੇ: ਕੇਂਦਰ

ਨਵੀਂ ਦਿੱਲੀ, 15 ਅਪਰੈਲ

ਕੇਂਦਰ ਸਰਕਾਰ ਨੇ ਅੱਜ ਰਾਜਾਂ ਨੂੰ ਮੈਡੀਕਲ ਆਕਸੀਜਨ ਦਾ ਸਹੀ ਢੰਗ ਨਾਲ ਇਸਤੇਮਾਲ ਕਰਨ ਅਤੇ ਇਹ ਯਕੀਨੀ ਬਣਾਉਣ ਨੂੰ ਕਿਹਾ ਹੈ ਕਿ ਇਸ ਦੀ ਬਰਬਾਦੀ ਨਾ ਹੋਵੇ। ਇਸ ਦੇ ਨਾਲ ਸਰਕਾਰ ਨੇ ਕਿਹਾ ਹੈ ਕਿ ਦੇਸ਼ ਵਿਚ ਆਸੀਜਨ ਲੋੜੀਂਦੀ ਮਾਤਰਾ ਵਿਚ ਉਪਲਬਧ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਵਿਚ ਮੈਡੀਕਲ ਆਸੀਜਨ ਦੀ ਕਾਫੀ ਅਹਿਮੀਅਤ ਹੈ। ਮਹਾਮਾਰੀ ਤੋਂ ਪ੍ਰਭਾਵਿਤ ਰਾਜਾਂ ਨੂੰ ਮੈਡੀਕਲ ਆਕਸੀਜਨ ਸਮੇਤ ਜ਼ਰੂਰੀ ਮੈਡੀਕਲ ਉਪਕਰਨ ਮੁਹੱਈਆ ਕਰਾਉਣ ਲਈ ਮਾਰਚ 2020 ਵਿਚ ਕੋਵਿਡ-19 ਮਹਾਮਾਰੀ ਦੌਰਾਨ ਅਧਿਕਾਰੀਆਂ ਦੇ ਅੰਤਰ-ਮੰਤਰਾਲੀ ਸ਼ਕਤੀ ਸੰਪੰਨ ਸਮੂਹ ਦਾ ਗਠਨ ਕੀਤਾ ਗਿਆ ਸੀ। ਮੰਤਰਾਲੇ ਨੇ ਕਿਹਾ, ‘‘ਆਕਸੀਜਨ ਨਿਰਮਾਣ ਇਕਾਈਆਂ ਵਿਚ ਉਤਪਾਦਨ ਵਧਾਇਆ ਗਿਆ ਹੈ। ਪਹਿਲਾਂ ਤੋਂ ਸਟਾਕ ਮੌਜੂਦ ਹੈ। ਫਿਲਹਾਲ ਆਕਸੀਜਨ ਲੋੜੀਂਦੀ ਮਾਤਰਾ ’ਚ ਉਪਲਬਧ ਹੈ।’’ ਮੰਤਰਾਲੇ ਨੇ ਕਿਹਾ ਕਿ ਇਸ ਤੋਂ ਇਲਾਵਾ ਲੋੜ ਮੁਤਾਬਕ ਰਾਜਾਂ ਨੂੰ ਆਕਸੀਜਨ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਕੰਟਰੋਲ ਰੂਮ ਸਥਾਪਤ ਕਰਨ ਅਤੇ ਸਿਲੰਡਰਾਂ ਤੇ ਟੈਂਕਰਾਂ ਦੀ ਲੋੜ ਸਬੰਧੀ ਸਮੀਖਿਆ ਕਰਨ ਦਾ ਨਿਰਦੇਸ਼ ਵੀ ਦਿੱਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All