ਵਿਧਾਨ ਪਰਿਸ਼ਦ ’ਚ ਵਿਰੋਧੀ ਧਿਰ ਦੇ ਨੇਤਾ ਦੀ ਨਿਯੁਕਤੀ ਦੀ ਤਜਵੀਜ਼
ਮਹਾਰਾਸ਼ਟਰ ਵਿਧਾਨ ਪਰਿਸ਼ਦ ਦੇ ਚੇਅਰਮੈਨ ਰਾਮ ਸ਼ਿੰਦੇ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਨੂੰ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਨਿਯੁਕਤੀ ਦਾ ਪ੍ਰਸਤਾਵ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਅਹੁਦਾ ਇਸ ਸਾਲ ਜੁਲਾਈ ਤੋਂ ਖਾਲੀ ਹੈ ਅਤੇ ਸਾਰੇ ਹਿੱਸੇਦਾਰਾਂ...
Advertisement
ਮਹਾਰਾਸ਼ਟਰ ਵਿਧਾਨ ਪਰਿਸ਼ਦ ਦੇ ਚੇਅਰਮੈਨ ਰਾਮ ਸ਼ਿੰਦੇ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਨੂੰ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਨਿਯੁਕਤੀ ਦਾ ਪ੍ਰਸਤਾਵ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਅਹੁਦਾ ਇਸ ਸਾਲ ਜੁਲਾਈ ਤੋਂ ਖਾਲੀ ਹੈ ਅਤੇ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰੇ ਮਗਰੋਂ ਢੁਕਵੇਂ ਸਮੇਂ ’ਤੇ ਇਸ ਸਬੰਧੀ ਫੈਸਲਾ ਕੀਤਾ ਜਾਵੇਗਾ। ਵਿਧਾਨ ਸਭਾ ਦੇ ਉਪਰਲੇ ਸਦਨ ਵਿਧਾਨ ਪਰਿਸ਼ਦ ਵਿੱਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਸ਼ਿਵ ਸੈਨਾ (ਊਧਵ ਬਾਲ ਠਾਕਰੇ) ਆਗੂ ਅਤੇ ਸਾਬਕਾ ਵਿਧਾਨ ਪਰਿਸ਼ਦ ਮੈਂਬਰ ਅੰਬਾਦਾਸ ਦਾਨਵੇ ਦਾ ਕਾਰਜਕਾਲ ਖ਼ਤਮ ਹੋਣ ਦੇ ਬਾਅਦ ਤੋਂ ਖਾਲੀ ਹੈ ਜੋ ਵਿਰੋਧੀ ਧਿਰ ਦੇ ਨੇਤਾ ਸਨ। ਉਨ੍ਹਾਂ ਦਾ ਕਾਰਜਕਾਲ ਇਸ ਸਾਲ ਜੁਲਾਈ ਵਿੱਚ ਖਤਮ ਹੋਇਆ ਸੀ। ਪਿਛਲੇ ਸਾਲ ਹੋਈਆਂ ਰਾਜ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਵੀ ਵਿਰੋਧੀ ਪਾਰਟੀ ਨੇ 288 ਮੈਂਬਰੀ ਵਿਧਾਨ ਸਭਾ ਵਿੱਚ 10 ਪ੍ਰਤੀਸ਼ਤ ਸੀਟਾਂ ਪ੍ਰਾਪਤ ਨਹੀਂ ਕੀਤੀਆਂ।
Advertisement
Advertisement
×

