DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਪਰੀਮ ਕੋਰਟ ’ਚ ਜੱਜਾਂ ਦੀ ਗਿਣਤੀ ਵਧਾਉਣ ਸਬੰਧੀ ਤਜਵੀਜ਼ ਪ੍ਰਵਾਨ

ਕੇਂਦਰੀ ਕੈਬਨਿਟ ਨੇ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ 34 ਤੋਂ ਵਧਾ ਕੇ 38 ਕਰਨ ਸਬੰਧੀ ਤਜਵੀਜ਼ ਮਨਜ਼ੂਰ ਕਰ ਲਈ ਹੈ। ਕੇਂਦਰੀ ਮੰਤਰੀ ਅਸ਼ਿਵਨੀ ਵੈਸ਼ਨਵ ਨੇ ਕਿਹਾ ਕਿ ਹਾਲ ਦੀ ਘੜੀ ਸੁਪਰੀਮ ਕੋਰਟ ਵਿੱਚ ਚੀਫ ਜਸਟਿਸ ਨੂੰ ਮਿਲਾ ਕੇ 33...

  • fb
  • twitter
  • whatsapp
  • whatsapp
Advertisement

ਕੇਂਦਰੀ ਕੈਬਨਿਟ ਨੇ ਸੁਪਰੀਮ ਕੋਰਟ ਦੇ ਜੱਜਾਂ ਦੀ ਗਿਣਤੀ 34 ਤੋਂ ਵਧਾ ਕੇ 38 ਕਰਨ ਸਬੰਧੀ ਤਜਵੀਜ਼ ਮਨਜ਼ੂਰ ਕਰ ਲਈ ਹੈ। ਕੇਂਦਰੀ ਮੰਤਰੀ ਅਸ਼ਿਵਨੀ ਵੈਸ਼ਨਵ ਨੇ ਕਿਹਾ ਕਿ ਹਾਲ ਦੀ ਘੜੀ ਸੁਪਰੀਮ ਕੋਰਟ ਵਿੱਚ ਚੀਫ ਜਸਟਿਸ ਨੂੰ ਮਿਲਾ ਕੇ 33 ਜੱਜ ਹਨ। ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧਾਉਣ ਸਬੰਧੀ ਬਿੱਲ ਸੰਸਦ ਦੇ ਆਗਾਮੀ ਸੈਸ਼ਨ ਵਿੱਚ ਲਿਆਂਦਾ ਜਾਵੇਗਾ। ਸੰਸਦ ਵੱਲੋਂ ਇਸ ਨੂੰ ਪਾਸ ਕਰਨ ਬਾਅਦ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ ਚੀਫ ਜਸਟਿਸ ਨੂੰ ਮਿਲਾ ਕੇ 38 ਹੋ ਜਾਵੇਗੀ। ਸੁਪਰੀਮ ਕੋਰਟ (ਜੱਜਾਂ ਦੀ ਗਿਣਤੀ) ਐਕਟ 1956, ਜੋ ਅਸਲ ਵਿੱਚ ਲਾਗੂ ਕੀਤਾ ਗਿਆ ਸੀ, ਵਿੱਚ ਜੱਜਾਂ ਦੀ ਵੱਧ ਤੋਂ ਵੱਧ ਗਿਣਤੀ (ਭਾਰਤ ਦੇ ਮੁੱਖ ਜੱਜ ਨੂੰ ਛੱਡ ਕੇ) 10 ਹੋਣ ਦੀ ਵਿਵਸਥਾ ਕੀਤੀ ਗਈ ਸੀ। ਇਸ ਨੂੰ ਬਾਅਦ ਵਿੱਚ ਸੋਧ ਬਿੱਲ ਲਿਆ ਕੇ 13 ਅਤੇ ਉਸ ਮਗਰੋਂ 17, 1986 ਵਿੱਚ ਸੋਧ ਬਿੱਲ ਲਿਆ ਕੇ 27, 2009 ਵਿੱਚ ਵਧਾ ਕੇ 30 ਅਤੇ 2019 ਵਿੱਚ ਇਸ ਨੂੰ ਵਧਾ ਕੇ 33 ਕਰ ਦਿੱਤਾ ਗਿਆ ਸੀ।

Advertisement
Advertisement
×