ਨਵੀਂ ਦਿੱਲੀ, 20 ਜੁਲਾਈ
ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਨੇ ਮਹਿੰਗਾਈ ਅਤੇ ਕਈ ਜ਼ਰੂਰੀ ਖਾਣ-ਪੀਣ ਵਾਲੀਆਂ ਵਸਤਾਂ ਨੂੰ ਜੀਐੱਸਟੀ ਦੇ ਘੇਰੇ ‘ਚ ਲਿਆਉਣ ਦੇ ਵਿਰੋਧ ‘ਚ ਅੱਜ ਸੰਸਦ ਭਵਨ ਕੰਪਲੈਕਸ ‘ਚ ਧਰਨਾ ਦਿੱਤਾ। ਇਨ੍ਹਾਂ ਸੰਸਦ ਮੈਂਬਰਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਧਰਨਾ ਦਿੱਤਾ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਇਲਾਵਾ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ, ਲੋਕ ਸਭਾ ‘ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਤਿਲੰਗਾਨਾ ਰਾਸ਼ਟਰ ਸਮਿਤੀ ਦੇ ਨਮਾ ਨਾਗੇਸ਼ਵਰ ਰਾਓ ਅਤੇ ਕੇ. ਕੇਸ਼ਵ ਰਾਓ, ਨੈਸ਼ਨਲ ਕਾਨਫਰੰਸ ਦੇ ਹਸਨੈਨ ਮਸੂਦੀ, ਆਈਯੂਐੱਮਐੱਲ ਦੇ ਈਟੀ ਮੁਹੰਮਦ ਬਸ਼ੀਰ ਅਤੇ ਕਈ ਹੋਰ ਵਿਰੋਧੀ ਸੰਸਦ ਮੈਂਬਰ ਧਰਨੇ ਵਿੱਚ ਸ਼ਾਮਲ ਹੋਏ।