ਕਸ਼ਮੀਰ ਵਿੱਚ ਖਮੇਨੀ ਦੀ ਹੱਤਿਆ ਵਿਰੁੱਧ ਪ੍ਰਦਰਸ਼ਨ; ਵਿੱਦਿਅਕ ਅਦਾਰੇ 2 ਦਿਨਾਂ ਲਈ ਬੰਦ
ਅਮਰੀਕਾ-ਇਜ਼ਰਾਈਲ ਦੇ ਸਾਂਝੇ ਹਮਲਿਆਂ ਵਿੱਚ ਇਰਾਨੀ ਸੁਪਰੀਮ ਲੀਡਰ ਆਇਤੁੱਲਾ ਅਲੀ ਖਮੇਨੀ ਦੀ ਹੱਤਿਆ ਦੇ ਵਿਰੋਧ ਵਿੱਚ ਪੂਰੀ ਘਾਟੀ ਵਿੱਚ ਹੋਏ ਪ੍ਰਦਰਸ਼ਨਾਂ ਦੇ ਮੱਦੇਨਜ਼ਰ, ਸਾਵਧਾਨੀ ਵਜੋਂ ਕਸ਼ਮੀਰ ਵਿੱਚ ਸੋਮਵਾਰ ਤੋਂ ਦੋ ਦਿਨਾਂ ਲਈ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ।...
Advertisement
ਅਮਰੀਕਾ-ਇਜ਼ਰਾਈਲ ਦੇ ਸਾਂਝੇ ਹਮਲਿਆਂ ਵਿੱਚ ਇਰਾਨੀ ਸੁਪਰੀਮ ਲੀਡਰ ਆਇਤੁੱਲਾ ਅਲੀ ਖਮੇਨੀ ਦੀ ਹੱਤਿਆ ਦੇ ਵਿਰੋਧ ਵਿੱਚ ਪੂਰੀ ਘਾਟੀ ਵਿੱਚ ਹੋਏ ਪ੍ਰਦਰਸ਼ਨਾਂ ਦੇ ਮੱਦੇਨਜ਼ਰ, ਸਾਵਧਾਨੀ ਵਜੋਂ ਕਸ਼ਮੀਰ ਵਿੱਚ ਸੋਮਵਾਰ ਤੋਂ ਦੋ ਦਿਨਾਂ ਲਈ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਐਤਵਾਰ ਨੂੰ ਖਮੇਨੀ ਦੀ ਹੱਤਿਆ ਦੇ ਵਿਰੁੱਧ ਸ੍ਰੀਨਗਰ ਸ਼ਹਿਰ ਸਮੇਤ ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਹਜ਼ਾਰਾਂ ਪ੍ਰਦਰਸ਼ਨਕਾਰੀ ਸੜਕਾਂ ’ਤੇ ਉਤਰ ਆਏ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਵਿਰੋਧ ਪ੍ਰਦਰਸ਼ਨ ਵੱਡੀ ਸ਼ੀਆ ਆਬਾਦੀ ਵਾਲੇ ਇਲਾਕਿਆਂ ਵਿੱਚ ਸ਼ੁਰੂ ਹੋਏ। ਇੱਥੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, "ਕਸ਼ਮੀਰ ਡਿਵੀਜ਼ਨ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਸਕੂਲ ਅਤੇ ਕਾਲਜ ਸੋਮਵਾਰ ਅਤੇ ਮੰਗਲਵਾਰ ਨੂੰ ਬੰਦ ਰਹਿਣਗੇ।" ਉਨ੍ਹਾਂ ਦੱਸਿਆ ਕਿ ਵਿਦਿਅਕ ਅਦਾਰੇ ਸਾਵਧਾਨੀ ਦੇ ਤੌਰ 'ਤੇ ਦੋ ਦਿਨਾਂ ਲਈ ਬੰਦ ਰੱਖੇ ਜਾਣਗੇ।
Advertisement
Advertisement
Advertisement
×

