DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖਮੇਨੇਈ ਦੀ ਹੱਤਿਆ ਦੇ ਰੋਸ ਵਜੋਂ ਕਸ਼ਮੀਰ ’ਚ ਮੁਜ਼ਾਹਰੇ

ਲੋਕਾਂ ਦੀ ਆਵਾਜਾਈ ’ਤੇ ਪਾਬੰਦੀ ਲਾਈ; ਮੁਜ਼ਾਹਰਾਕਾਰੀਆਂ ਨੂੰ ਖਿੰਡਾਉਣ ਲਈ ਤਾਕਤ ਵਰਤੀ; 14 ਜ਼ਖ਼ਮੀ

  • fb
  • twitter
  • whatsapp
  • whatsapp
featured-img featured-img
ਜੰਮੂ ਕਸ਼ਮੀਰ ਦੇ ਸ੍ਰੀਨਗਰ ’ਚ ਮੁਜ਼ਾਹਰਾ ਕਰਦੇ ਲੋਕਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਦਾਗਦੀ ਹੋਈ ਪੁਲੀਸ। -ਫੋਟੋ: ਪੀਟੀਆਈ
Advertisement
ਇਰਾਨ ਦੇ ਸਰਵਉੱਚ ਆਗੂ ਆਇਤੁੱਲਾ ਅਲੀ ਖਮੇਨੇਈ ਦੀ ਹੱਤਿਆ ਦੇ ਰੋਸ ਵਜੋਂ ਕਸ਼ਮੀਰ ਦੇ ਕਈ ਹਿੱਸਿਆਂ ’ਚ ਅੱਜ ਹੋਏ ਮੁਜ਼ਾਹਰਿਆਂ ਕਾਰਨ ਅਥਾਰਿਟੀਆਂ ਨੇ ਲੋਕਾਂ ਦੀ ਆਵਾਜਾਈ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਮੋਬਾਈਲ ਇੰਟਰਨੈੱਟ ਦੀ ਰਫ਼ਤਾਰ ਘਟਾ ਦਿੱਤੀ ਹੈ। ਇਸ ਦੌਰਾਨ ਪੁਲੀਸ ਤੇ ਸੁਰੱਖਿਆ ਬਲਾਂ ’ਚ ਹੋਈ ਝੜਪ ’ਚ 14 ਜਣੇ ਜ਼ਖ਼ਮੀ ਹੋ ਗਏ ਹਨ।

ਅਧਿਕਾਰੀਆਂ ਅਨੁਸਾਰ ਸ਼ਹਿਰ ਦੇ ਬੇਮਿਨਾ, ਗੁੰਡ ਹਸੀਭਟ ਅਤੇ ਜਹਾਂਗੀਰ ਚੌਕ ਇਲਾਕਿਆਂ ਵਿੱਚ ਅਤੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਕਸਬੇ ’ਚ ਰੋਸ ਮੁਜ਼ਾਹਰੇ ਹੋਏ। ਸ਼ੀਆ ਬਹੁਗਿਣਤੀ ਵਾਲੇ ਇਲਾਕਿਆਂ ’ਚ ਸੈਂਕੜੇ ਮੁਜ਼ਾਹਰਾਕਾਰੀ ਜਮ੍ਹਾਂ ਹੋਏ। ਉਨ੍ਹਾਂ ਸੜਕਾਂ ’ਤੇ ਮਾਰਚ ਕੀਤਾ ਅਤੇ ਅਮਰੀਕਾ ਤੇ ਇਜ਼ਰਾਈਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੁਰੱਖਿਆ ਬਲਾਂ ਨੇ ਮੁਜ਼ਾਹਰਾਕਾਰੀਆਂ ਨੂੰ ਖਿੰਡਾਉਣ ਲਈ ਤਾਕਤ ਦੀ ਵਰਤੋਂ ਕੀਤੀ।

Advertisement

ਕਸ਼ਮੀਰ ਦੇ ਕੁਝ ਹਿੱਸਿਆਂ ’ਚ ਲੋਕਾਂ ਦੀ ਆਵਾਜਾਈ ’ਤੇ ਸਖ਼ਤ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀਆਂ ਮੁਤਾਹਿਦ ਮਜਲਿਸ-ਏ-ਉਲੇਮਾ ਦੇ ਚੇਅਰਮੈਨ ਮੀਰਵਾਈਜ਼ ਉਮਰ ਫਾਰੂਕ ਵੱਲੋਂ ਦਿੱਤੇ ਇੱਕ-ਰੋਜ਼ਾ ਹੜਤਾਲ ਦੇ ਸੱਦੇ ਦੇ ਮੱਦੇਨਜ਼ਰ ਲਾਈਆਂ ਗਈਆਂ ਹਨ। ਮੀਰਵਾਈਜ਼ ਨੇ ਕਿਹਾ, ‘‘ਅਸੀਂ ਲੋਕਾਂ ਨੂੰ ਏਕਤਾ ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ।’’ ਇਸ ਹੜਤਾਲ ਨੂੰ ਮਹਿਬੂਬਾ ਮੁਫ਼ਤੀ ਸਣੇ ਕਈ ਸਿਆਸੀ ਆਗੂਆਂ ਨੇ ਹਮਾਇਤ ਦਿੱਤੀ ਸੀ।

Advertisement

ਇਸੇ ਤਰ੍ਹਾਂ ਚਨਾਬ ਘਾਟੀ ਦੇ ਕਿਸ਼ਤਵਾੜ ਤੇ ਡੋਡਾ ਜ਼ਿਲ੍ਹਿਆਂ ’ਚ ਅੱਜ ਅੰਸ਼ਿਕ ਹੜਤਾਲ ਰਹੀ ਜਿੱਥੇ ਲੋਕਾਂ ਦੇ ਸਮੂਹਾਂ ਨੇ ਸ਼ਾਂਤਮਈ ਮੁਜ਼ਾਹਰਾ ਕੀਤਾ। ਇਸੇ ਤਰ੍ਹਾਂ ਆਂਧਰਾ ਪ੍ਰਦੇਸ਼ ਦੇ ਵਿਜੈਵਾੜਾ ’ਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸ਼ਾਂਤਮਈ ਢੰਗ ਨਾਲ ਮੋਮਬੱਤੀ ਮਾਰਚ ਕਰਦਿਆਂ ਖਮੇਨੇਈ ਦੀ ਹੱਤਿਆ ਲਈ ਅਮਰੀਕਾ ਦੀ ਆਲੋਚਨਾ ਕੀਤੀ।

Advertisement
×