ਪੁਡੂਚੇਰੀ, 25 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਾਂਗਰਸ ‘ਤੇ ਹਮਲਾ ਕਰਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਵੀ. ਨਾਰਾਇਣਸਾਮੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਪਣੇ ਕਾਰਜਕਾਲ ਦੌਰਾਨ ਪੁਡੂਚੇਰੀ ਦੇ ਲੋਕਾਂ ਦੀ ਨਹੀਂ, ਬਲਕਿ “ਦਿੱਲੀ ਬੈਠੀ ਹਾਈ ਕਮਾਨ” ਦੀ ਸੇਵਾ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਵੰਡੋ, ਝੂਠ ਬੋਲੋ ਅਤੇ ਰਾਜ ਕਰੋ” ਦੀ ਨੀਤੀ ਵਿਚ ਵਿਸ਼ਵਾਸ ਰੱਖਣ ਵਾਲੀ ਕਾਂਗਰਸ ਸਰਕਾਰ ਦੇ ਪਤਨ ਬਾਅਦ ਲੋਕ ਜਸ਼ਨ ਮਨਾ ਰਹੇ ਹਨ। ਉਨ੍ਹਾਂ ਆਮ ਜਨ ਸਭਾ ਦੌਰਾਨ ਕਾਂਗਰਸ ’ਤੇ ਤਿੱਖੇ ਹਮਲੇ ਕੀਤੇ।