ਪੁਡੂਚੇਰੀ: ਬਿਜਲੀ ਦੇ ਨਿੱਜੀਕਰਨ ਦਾ ਵਿਰੋਧ ਕਰ ਰਹੇ 300 ਤੋਂ ਵੱਧ ਬਿਜਲੀ ਮੁਲਾਜ਼ਮ ਹਿਰਾਸਤ ’ਚ ਲਏ : The Tribune India

ਪੁਡੂਚੇਰੀ: ਬਿਜਲੀ ਦੇ ਨਿੱਜੀਕਰਨ ਦਾ ਵਿਰੋਧ ਕਰ ਰਹੇ 300 ਤੋਂ ਵੱਧ ਬਿਜਲੀ ਮੁਲਾਜ਼ਮ ਹਿਰਾਸਤ ’ਚ ਲਏ

ਪੁਡੂਚੇਰੀ: ਬਿਜਲੀ ਦੇ ਨਿੱਜੀਕਰਨ ਦਾ ਵਿਰੋਧ ਕਰ ਰਹੇ 300 ਤੋਂ ਵੱਧ ਬਿਜਲੀ ਮੁਲਾਜ਼ਮ ਹਿਰਾਸਤ ’ਚ ਲਏ

ਪੁਡੂਚੇਰੀ, 3 ਅਕਤੂਬਰ

ਪੁਡੂਚੇਰੀ ਪੁਲੀਸ ਨੇ ਬਿਜਲੀ ਵਿਭਾਗ ਦੇ ਹੜਤਾਲ ’ਤੇ ਚੱਲ ਰਹੇ 300 ਤੋਂ ਵੱਧ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮੁਲਾਜ਼ਮ ਬਿਜਲੀ ਵੰਡ ਦਾ ਕੰਮ ਨਿੱਜੀ ਹੱਥਾਂ ਵਿੱਚ ਦੇਣ ਦੀ ਤਜਵੀਜ਼ ਦਾ ਵਿਰੋਧ ਕਰ ਰਹੇ ਹਨ। ਬਿਜਲੀ ਮੁਲਾਜ਼ਮ ਬੀਤੀ ਦੇਰ ਰਾਤ ਉੱਪਲਾਮ ਵਿੱਚ ਬਿਜਲੀ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਇਕੱਠੇ ਹੋਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੁਲੀਸ ਨੇ ਉਨ੍ਹਾਂ ਨੂੰ ਇੱਥੋਂ ਜਾਣ ਦੀ ਅਪੀਲ ਕੀਤੀ, ਪਰ ਸਟਾਫ ਦਾ ਪ੍ਰਦਰਸ਼ਨ ਜਾਰੀ ਰਿਹਾ। ਪੁਲੀਸ ਨੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਬੀਤੀ ਰਾਤ ਹਿਰਾਸਤ ਵਿੱਚ ਲੈ ਲਿਆ ਅਤੇ ਸਰਕਾਰ ਵੱਲੋਂ ਚਲਾਏ ਜਾਂਦੇ ਜੇਆਈਪੀਐੱਮਈਆਰ ਭਵਨ ਦੇ ਕਮਿਊਟੀ ਹਾਲ ਵਿੱਚ ਬੰਦ ਕਰ ਦਿੱਤਾ। ਜ਼ਿਕਰਯੋਗ ਹੈ ਕਿ ਕੇਂਦਰੀ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਨ ਨੇ ਇਸ ਤੋਂ ਪਹਿਲਾਂ ਐਤਵਾਰ ਨੂੰ ਬਿਜਲੀ ਵਿਭਾਗ ਦੇ ਸਟਾਫ਼ ਦੀ ਹੜਤਾਲ ਨੂੰ ‘ਗ਼ੈਰਕਾਨੂੰਨੀ’ ਐਲਾਨਿਆ ਸੀ। -ਪੀਟੀਆਈ

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All