ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਜ ਹੋਏ ਅਤਿਵਾਦੀ ਹਮਲੇ ’ਚ ਸੀਆਰਪੀਐੱਫ ਦਾ ਇੱਕ ਅਫਸਰ ਸ਼ਹੀਦ ਹੋ ਗਿਆ। ਇੱਕ ਅਧਿਕਾਰੀ ਨੇ ਦੱਸਿਆ ਕਿ ਦੁਪਹਿਰ 2:20 ਵਜੇ ਦੇ ਕਰੀਬ ਦੱਖਣੀ ਕਸ਼ਮੀਰ ਦੇ ਗੰਗੂ ਇਲਾਕੇ ਵਿੱਚ ਅਤਿਵਾਦੀਆਂ ਨੇ ਪੁਲੀਸ ਅਤੇ ਸੀਆਰਪੀਐੱਫ ਦੀ ਸਾਂਝੀ ਨਾਕਾ ਪਾਰਟੀ ’ਤੇ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ ਸੀਆਰਪੀਐੱਫ ਦਾ ਸਹਾਇਕ ਸਬ-ਇੰਸਪੈਕਟਰ ਵਿਨੋਦ ਕੁਮਾਰ ਜ਼ਖ਼ਮੀ ਹੋ ਗਿਆ। ਉਸ ਨੂੰ ਪੁਲਵਾਮਾ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। -ਪੀਟੀਆਈ