ਪੁਣੇ: ਸ਼ਰਾਬੀ ਵੱਲੋਂ 2 ਪੁਲੀਸ ਮੁਲਾਜ਼ਮਾਂ ਨੂੰ ਅੱਗ ਲਾਉਣ ਦੀ ਕੋਸ਼ਿਸ਼
ਪੁਣੇ, 6 ਜੁਲਾਈ ਨਸ਼ੇ ਦੀ ਹਾਲਤ ਵਿੱਚ ਇਕ ਵਿਅਕਤੀ ਨੇ ਕਥਿਤ ਤੌਰ 'ਤੇ ਪੁਲੀਸ ਕਰਮਚਾਰੀਆਂ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਸ਼ੈਲਜਾ ਜਨਗਰ ਨੇ ਦੱਸਿਆ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ...
Advertisement
ਪੁਣੇ, 6 ਜੁਲਾਈ
ਨਸ਼ੇ ਦੀ ਹਾਲਤ ਵਿੱਚ ਇਕ ਵਿਅਕਤੀ ਨੇ ਕਥਿਤ ਤੌਰ 'ਤੇ ਪੁਲੀਸ ਕਰਮਚਾਰੀਆਂ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਸ਼ੈਲਜਾ ਜਨਗਰ ਨੇ ਦੱਸਿਆ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਸੀ। ਅਸੀਂ ਦੋਸ਼ੀ ਨੂੰ ਮੌਕੇ 'ਤੇ ਸਹਿਯੋਗ ਕਰਨ ਲਈ ਅਪੀਲ ਕੀਤੀ ਪਰ ਉਸਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਕਤ ਵਿਅਕਤੀ ਨੇ ਬੋਤਲ ਕੱਢੀ ਅਤੇ ਇਕ ਕਾਂਸਟੇਬਲ ਤੇ ਮੇਰੇ ਉਤੇ ਪੈਟਰੋਲ ਪਾ ਦਿੱਤਾ ਅਤੇ ਜੇਬ ਵਿੱਚੋਂ ਲਾਈਟਰ ਕੱਢਿਆ। ਉਨ੍ਹਾਂ ਦੱਸਿਆ ਕਿ ਉਥੇ ਹੋਰ ਖੜ੍ਹੇ ਹੋਰ ਕਰਮਚਾਰੀਆਂ ਵੱਲੋਂ ਉਸਨੂੰ ਕਾਬੂ ਕੀਤਾ ਗਿਆ। ਅਧਿਕਾਰੀ ਨੇ ਦੱਸਿਆ ਦੋਸ਼ੀ ਸੰਜੇ ਫਕੀਰਾ ਸਾਲਵੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕੇਸ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।- ਪੀਟੀਆਈ
Advertisement
Advertisement
×