ਪੁਣੇ: ਇਤਰਾਜ਼ਯੋਗ ਪੋਸਟ ਕਾਰਨ ਦੋ ਧਿਰਾਂ ਵਿਚਾਲੇ ਝੜਪ
ਪੁਣੇ ਦੀ ਦੌਂੜ ਤਹਿਸੀਲ ਦੇ ਯਵਤ ਵਿੱਚ ਅੱਜ ਦੁਪਹਿਰੇ ਸੋਸ਼ਲ ਮੀਡੀਆ ’ਤੇ ਪੋਸਟ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਪੁਲੀਸ ਨੂੰ ਹਾਲਾਤ ਕਾਬੂ ਹੇਠ ਰੱਖਣ ਲਈ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਅਧਿਕਾਰੀ ਨੇ ਕਿਹਾ ਕਿ ਖਾਸ...
Advertisement
ਪੁਣੇ ਦੀ ਦੌਂੜ ਤਹਿਸੀਲ ਦੇ ਯਵਤ ਵਿੱਚ ਅੱਜ ਦੁਪਹਿਰੇ ਸੋਸ਼ਲ ਮੀਡੀਆ ’ਤੇ ਪੋਸਟ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਪੁਲੀਸ ਨੂੰ ਹਾਲਾਤ ਕਾਬੂ ਹੇਠ ਰੱਖਣ ਲਈ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਅਧਿਕਾਰੀ ਨੇ ਕਿਹਾ ਕਿ ਖਾਸ ਭਾਈਚਾਰੇ ਦੇ ਨੌਜਵਾਨ ਨੇ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਪੋਸਟ ਸਾਂਝੀ ਕੀਤੀ, ਜਿਸ ਨਾਲ ਦੂਜੇ ਧੜੇ ਦੇ ਕੁਝ ਲੋਕ ਗੁੱਸੇ ਵਿੱਚ ਆ ਗਏ। ਉਨ੍ਹਾਂ ਕਿਹਾ, ‘ਗੁੱਸੇ ਵਿੱਚ ਆਈ ਭੀੜ ਨੇ ਦੂਜੇ ਭਾਈਚਾਰੇ ਦੇ ਬੁਨਿਆਦੀ ਢਾਂਚੇ ਅਤੇ ਜਾਇਦਾਦਾਂ ਦੀ ਭੰਨਤੋੜ ਕੀਤੀ, ਪੱਥਰਬਾਜ਼ੀ ਕੀਤੀ ਅਤੇ ਮੋਟਰਸਾਈਕਲ ਨੂੰ ਅੱਗ ਲਾ ਦਿੱਤੀ। ਸਾਨੂੰ ਭੀੜ ਖਿੰਡਾਉਣ ਅਤੇ ਕਾਨੂੰਨ ਵਿਵਸਥਾ ਬਹਾਲ ਕਰਨ ਲਈ ਅੱਥਰੂ ਗੈਸ ਦੇ ਗੋਲੇ ਸੁੱਟਣੇ ਪਏ। ਪੋਸਟ ਸਾਂਝੀ ਕਰਨ ਵਾਲੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।’
Advertisement
Advertisement