ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 16 ਮਾਰਚ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਿਰਤ ਅਧਿਕਾਰਾਂ ਦੇ ਕਾਰਕੁਨ ਸ਼ਿਵ ਕੁਮਾਰ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖਣ ਤੇ ਉਸ ’ਤੇ ਤਸ਼ੱਦਦ ਢਾਹੁਣ ਦੇ ਦੋਸ਼ਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਕਿਹਾ ਕਿ ਫ਼ਰੀਦਾਬਾਦ ਦੇ ਸੈਸ਼ਨ ਜੱਜ ਇਨ੍ਹਾਂ ਦੋਸ਼ਾਂ ਦੀ ਜਾਂਚ ਕਰਨਗੇ।