ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਕੈਬਨਿਟ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ

ਬਲਾਕਾਂ ਦੀ ਗਿਣਤੀ 154 ਹੀ ਰਹੇਗੀ
ਮੀਟਿੰਗ ਦੀ ਅਗਵਾਈ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।
Advertisement

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਦੇ ਪੇਂਡੂ ਇਲਾਕਿਆਂ ’ਚ ਪ੍ਰਬੰਧਕੀ ਵਿਵਸਥਾ ਅਤੇ ਹੋਰਨਾਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪ੍ਰਸ਼ਾਸਕੀ ਸੁਧਾਰ ਲਿਆਉਣ ਦੇ ਉਦੇਸ਼ ਨਾਲ ਅੱਜ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਨਾਲ ਬਲਾਕਾਂ ਨੂੰ ਸਹੀ ਢੰਗ ਨਾਲ ਜ਼ਿਲ੍ਹੇ ਦੀਆਂ ਹੱਦਾਂ ਨਾਲ ਜੋੜਿਆ ਜਾਵੇਗਾ। ਇਸ ਫੈਸਲੇ ਨਾਲ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਵਿਆਪਕ ਸੁਧਾਰ ਹੋਵੇਗਾ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਲਾਕਾਂ ਦਾ ਸਿਰਫ਼ ਪੁਨਰਗਠਨ ਕੀਤਾ ਜਾ ਰਿਹਾ ਹੈ। ਇਸ ਦੀ ਗਿਣਤੀ ਵਿੱਚ ਕੋਈ ਫੇਰਬਦਲ ਨਹੀਂ ਕੀਤਾ ਜਾ ਰਿਹਾ। ਸੂਬੇ ਵਿੱਚ ਬਲਾਕਾਂ ਦੀ ਗਿਣਤੀ ਪਹਿਲਾਂ ਵਾਂਗ 154 ਹੀ ਰਹੇਗੀ।

ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਫ਼ੈਸਲਿਆਂ ਬਾਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦੂਰ-ਦੂਰ ਤੱਕ ਜਾ ਕੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਪੁਨਰਗਠਨ ਨਾਲ ਬਲਾਕ ਪੱਧਰੀ ਤੇ ਜ਼ਿਲ੍ਹਾ ਪੱਧਰੀ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਇਆ ਜਾਵੇਗਾ। ਪੇਂਡੂ ਵਿਕਾਸ ਯੋਜਨਾਵਾਂ ਦੀ ਬਿਹਤਰ ਵਿਉਂਤਬੰਦੀ ਅਤੇ ਵਿਕਾਸ ਸਕੀਮਾਂ ਲਾਗੂ ਕਰਨ ਲਈ ਸੁਚਾਰੂ ਕਦਮ ਚੁੱਕੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਬਲਾਕਾਂ ਦੇ ਨਾਲ ਸੰਗਰੂਰ, ਮਾਲੇਰਕੋਟਲਾ, ਫਾਜ਼ਿਲਕਾ, ਫਿਰੋਜ਼ਪੁਰ, ਮੁਹਾਲੀ ਅਤੇ ਪਟਿਆਲਾ ਜ਼ਿਲ੍ਹਿਆਂ ਨੂੰ ਵਿਸ਼ੇਸ਼ ਤੌਰ ’ਤੇ ਲਾਭ ਹੋਵੇਗਾ। ਪੁਨਰਗਠਨ ਦੌਰਾਨ ਲੋੜੀਂਦੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਦੀ ਪਾਲਣਾ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਜ਼ਿਲ੍ਹਾ ਪੱਧਰ ’ਤੇ ਯੋਜਨਾਬੰਦੀ ਅਤੇ ਨਿਗਰਾਨ ਵਿਧੀਆਂ ਨੂੰ ਮਜ਼ਬੂਤ ਕਰਨਾ, ਬਲਾਕ ਅਤੇ ਜ਼ਿਲ੍ਹਾ-ਪੱਧਰੀ ਡੇਟਾ ਅਤੇ ਫੈਸਲਾ ਲੈਣ ਦੇ ਬੇਰੋਕ ਏਕੀਕਰਨ ਨੂੰ ਸਮਰੱਥ ਬਣਾਉਣਾ, ਨਾਗਰਿਕਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਲਈ ਸੇਵਾਵਾਂ ਤੱਕ ਪਹੁੰਚ ਸੁਖਾਲੀ ਬਣਾਉਣ ਦੀ ਸਹੂਲਤ ਦੇਣਾ ਅਤੇ ਕੇਂਦਰੀ ਤੇ ਰਾਜ ਆਧਾਰਿਤ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਕੁਸ਼ਲਤਾ ਵਿੱਚ ਹੋਰ ਸੁਧਾਰ ਕਰਨਾ ਹੈ।

Advertisement

ਅਪਡੇਟ ਕੀਤੇ ਨਕਸ਼ੇ ਆਨਲਾਈਨ ਕਰਵਾਏ ਜਾਣਗੇ ਮੁਹੱਈਆ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਲਾਕਾਂ ਦੇ ਪੁਨਰਗਠਨ ਦੌਰਾਨ ਅਪਡੇਟ ਕੀਤੇ ਨਕਸ਼ੇ ਤੇ ਪ੍ਰਸ਼ਾਸਕੀ ਆਦੇਸ਼ ਵੇਲੇ ਸਿਰ ਪੇਂਡੂ ਵਿਕਾਸ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਉਪਲਬਧ ਕਰਵਾਏ ਜਾਣਗੇ। ਇਹ ਸੁਧਾਰ ਪਾਰਦਰਸ਼ੀ, ਜਵਾਬਦੇਹ ਅਤੇ ਸ਼ਕਤੀਆਂ ਦੇ ਵਿਕੇਂਦਰੀਕਰਨ ਵਾਲੇ ਪੇਂਡੂ ਸ਼ਾਸਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।

Advertisement