ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 22 ਜੁਲਾਈ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਸਵੇਰੇ 10.30 ਵਜੇ ਹੋਵੇਗੀ। ਹਾਲਾਂਕਿ, ਪੰਜਾਬ ਸਰਕਾਰ ਵੱਲੋਂ ਐਮਰਜੈਂਸੀ ਵਿੱਚ...
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 22 ਜੁਲਾਈ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਸਵੇਰੇ 10.30 ਵਜੇ ਹੋਵੇਗੀ। ਹਾਲਾਂਕਿ, ਪੰਜਾਬ ਸਰਕਾਰ ਵੱਲੋਂ ਐਮਰਜੈਂਸੀ ਵਿੱਚ ਸੱਦੀ ਮੰਤਰੀ ਮੰਡਲ ਦੀ ਮੀਟਿੰਗ ਬਾਰੇ ਅਜੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ। ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਸ ਮੀਟਿੰਗ ਦੌਰਾਨ ‘ਲੈਂਡ ਪੂਲਿੰਗ ਪਾਲਸੀ’ ਵਿੱਚ ਕੁਝ ਬਦਲਾਅ ਕੀਤੇ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਸੂਬੇ ਦੇ 164 ਪਿੰਡਾਂ ਦੇ ਲੋਕਾਂ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ ਹੈ। ਇਸ ਦੌਰਾਨ ਸ੍ਰੀ ਮੁੰਡੀਆਂ ਨੇ ਪਿੰਡਾਂ ਦੇ ਲੋਕਾਂ ਨੂੰ ‘ਲੈਂਡ ਪੂਲਿੰਗ ਨੀਤੀ’ ਬਾਰੇ ਜਾਣੂ ਕਰਵਾਇਆ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਜ਼ਮੀਨ ਪ੍ਰਾਪਤੀ ਤੋਂ ਬਾਅਦ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਰਕਮ ਵਿੱਚ ਵੀ ਵਾਧਾ ਕਰ ਦਿੱਤਾ ਹੈ।
Advertisement
Advertisement