DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Congress: ਕਾਂਗਰਸ ਹਾਈਕਮਾਂਡ ਵੱਲੋਂ ਰਾਜਾ ਵੜਿੰਗ ਦੀ ਛੁੱਟੀ ! ਵੜਿੰਗ ਨੇ ਖ਼ੁਦ ਨੂੰ ਸਾਬਕਾ ਪ੍ਰਧਾਨ ਐਲਾਨਿਆ

ਚੰਨੀ ਧੜੇ ਲਈ ਇਸ ਨੂੰ ਮੰਨਿਆ ਜਾ ਰਿਹਾ ਹੈ ਵੱਡੀ ਸਫ਼ਲਤਾ

  • fb
  • twitter
  • whatsapp
  • whatsapp
featured-img featured-img
ਅਮਰਿੰਦਰ ਸਿੰਘ ਰਾਜਾ ਵੜਿੰਗ। ਫਾਈਲ ਫੋਟੋ
Advertisement

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਨਵੀਂ ਕਮਾਨ ਦੇ ਐਲਾਨ ਤੋਂ ਐਨ ਪਹਿਲਾਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ੁਦ ਹੀ ਆਪਣੇ ਆਪ ਨੂੰ ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਹੋਣ ਦੀ ਪੁਸ਼ਟੀ ਕਰ ਦਿੱਤੀ ਹੈ। ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਪਣੇ ਐਕਸ (X) ਖਾਤੇ ’ਤੇ ਖ਼ੁਦ ਹੀ ਆਪਣੇ ਆਪ ਨੂੰ ‘ਸਾਬਕਾ ਪ੍ਰਧਾਨ’ ਐਲਾਨ ਦਿੱਤਾ ਹੈ। ਰਾਜਾ ਵੜਿੰਗ ਦੇ ਇਸ ਐਲਾਨ ਤੋਂ ਸਾਫ਼ ਹੈ ਕਿ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।

ਕਾਂਗਰਸ ਹਾਈਕਮਾਂਡ ਵੱਲੋਂ ਹੁਣ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਨਵਾਂ ਐਲਾਨ ਕਿਸੇ ਵੇਲੇ ਵੀ ਸੰਭਵ ਹੈ। ਰਾਜਾ ਵੜਿੰਗ ਦੇ ਅਸਤੀਫ਼ੇ ਮਗਰੋਂ ਕਾਂਗਰਸੀ ਸਫ਼ਾਂ ਵਿੱਚ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ। ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਨੂੰ ਬ੍ਰੇਕ ਲਾਉਣ ਲਈ ਆਖ਼ਰਕਾਰ ਹਾਈਕਮਾਂਡ ਨੇ ਆਪਣੇ ਪੁਰਾਣੇ ਫ਼ੈਸਲੇ ਨੂੰ ਬਦਲ ਦਿੱਤਾ ਹੈ। ਜਦੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਨੇ ਜਨਤਕ ਤੌਰ ’ਤੇ ਰਾਜਾ ਵੜਿੰਗ ਖ਼ਿਲਾਫ਼ ਪੈਂਤੜਾ ਲੈ ਲਿਆ ਸੀ, ਤਾਂ ਹਾਈਕਮਾਂਡ ਨੇ ਇੱਕ ਦਫ਼ਾ ਕਿਸੇ ਧੜੇ ਦੇ ਦਬਾਅ ਹੇਠ ਝੁਕਣ ਤੋਂ ਇਨਕਾਰ ਕਰ ਦਿੱਤਾ ਸੀ।

Advertisement

ਆਖ਼ਰਕਾਰ ਹਾਈਕਮਾਂਡ ਨੇ ਪਹਿਲਾਂ ਪੱਖਪਾਤੀ ਭੂਮਿਕਾ ਵਿੱਚ ਰਹੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੂੰ ਬਦਲਿਆ ਅਤੇ ਹੁਣ ਰਾਜਾ ਵੜਿੰਗ ਦੀ ਵੀ ਛੁੱਟੀ ਕਰ ਦਿੱਤੀ ਹੈ। ਚੰਨੀ ਧੜੇ ਦੀ ਇਹ ਦੂਸਰੀ ਜਿੱਤ ਹੈ ਕਿ ਉਹ ਵੜਿੰਗ ਨੂੰ ਪ੍ਰਧਾਨਗੀ ਤੋਂ ਲਾਹੁਣ ਵਿੱਚ ਸਫ਼ਲ ਰਹੇ ਹਨ ਅਤੇ ਇਸ ਤੋਂ ਪਹਿਲਾਂ ਬਘੇਲ ਨੂੰ ਬਦਲੇ ਜਾਣ ਨਾਲ ਵੀ ਚੰਨੀ ਧੜੇ ਨੇ ਰਾਹਤ ਮਹਿਸੂਸ ਕੀਤੀ ਸੀ। ਹੁਣ ਸਭ ਦੀਆਂ ਨਜ਼ਰਾਂ ਹਾਈਕਮਾਂਡ ਦੇ ਅਗਲੇ ਫ਼ੈਸਲੇ ’ਤੇ ਹਨ ਕਿ ਨਵੀਂ ਕਮਾਨ ਕਿਸ ਚਿਹਰੇ ਦੇ ਹੱਥ ਦਿੱਤੀ ਜਾਂਦੀ ਹੈ।

Advertisement

ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੋਂ ਇਲਾਵਾ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਦਾ ਨਾਮ ਸਭ ਤੋਂ ਅੱਗੇ ਦੱਸਿਆ ਜਾ ਰਿਹਾ ਹੈ।

Advertisement
×