ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ’ਚ ਪਹਿਲੀ ਵਾਰ ਕਰੋਨਾਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਨਾਲੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਹੈ ਜਦਕਿ ਕਰੋਨਾਵਾਇਰਸ ਕਾਰਨ 24 ਘੰਟਿਆਂ ਅੰਦਰ 12 ਜਣਿਆਂ ਦੀ ਮੌਤ ਹੋਣ ਕਾਰਨ ਸੂਬੇ ’ਚ ਇਸ ਲਾਗ ਕਾਰਨ ਮਰਨ ਵਾਲਿਆਂ ਦੀ ਗਿਣਤੀ 4214 ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਲੰਘੇ 24 ਘੰਟਿਆਂ ਅੰਦਰ ਕਰੋਨਾ ਦੇ 325 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 368 ਵਿਅਕਤੀਆਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦਿੱਤੀ ਗਈ ਹੈ। ਸੂਬੇ ’ਚ ਹੁਣ ਤੱਕ ਕਰੋਨਾ ਦੇ 1,33,975 ਕੇਸ ਪਾਜ਼ੇਟਿਵ ਪਾਏ ਗਏ ਹਨ ਜਦਕਿ 1,25,566 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਸ ਸਮੇਂ ਸੂਬੇ ਵਿੱਚ ਕਰੋਨਾ ਦੇ 4195 ਐਕਟਿਵ ਕੇਸ ਹਨ। ਸਿਹਤ ਵਿਭਾਗ ਅਨੁਸਾਰ ਬੀਤੇ ਇਕ ਦਿਨ ’ਚ ਹੁਸ਼ਿਆਰਪੁਰ, ਜਲੰਧਰ, ਪਟਿਆਲਾ, ਤਰਨਤਾਰਨ ’ਚ 2-2, ਫਾਜ਼ਿਲਕਾ, ਲੁਧਿਆਣਾ, ਮੋਗਾ, ਸੰਗਰੂਰ ’ਚ ਇਕ-ਇਕ ਵਿਅਕਤੀ ਦੀ ਮੌਤ ਹੋ ਗਈ ਹੈ।