ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਨੂੰ ਪ੍ਰਧਾਨ ਮੰਤਰੀ ਤੋਂ ਵਿਸ਼ੇਸ਼ ਰਾਹਤ ਪੈਕੇਜ ਦੀ ਆਸ: ਅਸ਼ਵਨੀ ਕੁਮਾਰ

ਸਾਬਕਾ ਕੇਂਦਰੀ ਮੰਤਰੀ ਨੇ ਮੋਦੀ ਦੇ ਪੰਜਾਬ ਦੌਰੇ ਦਾ ਕੀਤਾ ਸਵਾਗਤ
Advertisement
ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਸ਼ਵਨੀ ਕੁਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 9 ਸਤੰਬਰ ਨੂੰ ਪੰਜਾਬ ਦੌਰਾ ਤੇ ਸੂਬੇ ਦੇ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ’ਚੋਂ ਇੱਕ ਗੁਰਦਾਸਪੁਰ ’ਚ ਸਮੀਖਿਆ ਮੀਟਿੰਗ ਕਰਨ ਦਾ ਫ਼ੈਸਲਾ ਸਵਾਗਤਯੋਗ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਨਾਲ ਸੂਬੇ ਨੂੰ ਜ਼ਰੂਰੀ ਰਾਹਤ ਮਿਲੇਗੀ, ਜੋ ਭਿਆਨਕ ਹੜ੍ਹਾਂ ਕਾਰਨ ਤਬਾਹ ਹੋ ਗਿਆ ਹੈ ਅਤੇ ਜਿਸ ਨੇ ਲੋਕਾਂ ਨੂੰ ਭਾਰੀ ਸੰਕਟ ’ਚ ਪਾ ਦਿੱਤਾ ਹੈ ਤੇ ਸੂਬੇ ਦੇ ਅਰਥਚਾਰੇ ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦੇ ਹਨ ਕਿ ਇਸ ਮੁਸ਼ਕਿਲ ਸਮੇਂ ’ਚ ਕੌਮੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਸਰਹੱਦੀ ਰਾਜ ਲਈ ਇੱਕ ਉਦਾਰ ਸਹਾਇਤਾ ਪੈਕੇਜ ਦਾ ਐਲਾਨ ਕਰਨ। ਉਨ੍ਹਾਂ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਸੂਬੇ ਦੇ ਬੁਨਿਆਦੀ ਢਾਂਚੇ ਅਤੇ ਪੰਜਾਬ ਦੇ ਆਫ਼ਤ ਪ੍ਰਬੰਧਨ ਸਰੋਤਾਂ ਨੂੰ ਤੁਰੰਤ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸੀਮਤ ਸਰੋਤਾਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਤੋਂ ਪੰਜਾਬ ਲਈ ਵਿਸ਼ੇਸ਼ ਮੁੜ ਵਸੇਬਾ ਪੈਕੇਜ ਦੀ ਆਸ ਹੈ ਅਤੇ ਇਹ ਸਮਾਂ ਸਾਰੀਆਂ ਸਿਆਸੀ ਪਾਰਟੀਆਂ ਲਈ ਪਾਰਟੀ ਪੱਧਰ ਤੋਂ ਉੱਪਰ ਉਠ ਕੇ ਸੰਕਟ ’ਚ ਘਿਰੇ ਲੋਕਾਂ ਨਾਲ ਖੜ੍ਹੇ ਹੋਣ ਦਾ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਲੋਕਾਂ ਦੇ ਦੁੱਖ-ਤਕਲੀਫ ਘਟਾਉਣ ਲਈ ਉਨ੍ਹਾਂ ਦੀ ਆਸ ਅਨੁਸਾਰ ਤੁਰੰਤ ਹੁੰਗਾਰਾ ਭਰਦੀ ਹੈ ਤਾਂ ਪ੍ਰਧਾਨ ਮੰਤਰੀ ਦਾ ਇਹ ਦੌਰਾ ਸਫ਼ਲ ਹੋ ਜਾਵੇਗਾ।

 

Advertisement

 

Advertisement
Show comments