DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਸਰਕਾਰ ਨੂੰ ਨਿਯਮਤ ਡੀ ਜੀ ਪੀ ਲਾਉਣ ਦੀ ਹਦਾਇਤ

ਅਣਮਿੱਥੇ ਸਮੇਂ ਲਈ ਆਰਜ਼ੀ ਪ੍ਰਬੰਧ ਦੀ ਖੁੱਲ੍ਹ ਦੇਣ ਤੋਂ ਹਾਈ ਕੋਰਟ ਦੀ ਨਾਂਹ

  • fb
  • twitter
  • whatsapp
  • whatsapp
Advertisement

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਯਮਤ ਡੀ ਜੀ ਪੀ (ਪੁਲੀਸ ਮੁਖੀ) ਦੀ ਨਿਯੁਕਤੀ ਲਈ ਢੁੱਕਵਾਂ ਫ਼ੈਸਲਾ ਲੈਣ ਦੇ ਹੁਕਮ ਦਿੱਤੇ ਹਨ। ਕੋਰਟ ਨੇ ਸਪਸ਼ਟ ਕੀਤਾ ਕਿ ‘ਆਰਜ਼ੀ ਪ੍ਰਬੰਧ ਦੀ ਅਣਮਿੱਥੇ ਸਮੇਂ ਲਈ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ’। ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਕਿਹਾ, ‘‘ਸੂਬੇ ਵਿੱਚ ਅਮਨ ਕਾਨੂੰਨ ਬਣਾਈ ਰੱਖਣ ਲਈ ਡੀ ਜੀ ਪੀ ਦੇ ਅਹੁਦੇ ’ਤੇ ਨਿਯੁਕਤੀ ਅਹਿਮ ਹੈ। ਅਜਿਹੇ ਮੰਤਵ ਵਾਸਤੇ ਅਣਮਿੱਥੇ ਸਮੇਂ ਲਈ ਆਰਜ਼ੀ ਪ੍ਰਬੰਧ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ। ਲਿਹਾਜ਼ਾ, ਅਸੀਂ ਪੰਜਾਬ ਸਰਕਾਰ ਨੂੰ ਹੁਕਮ ਦਿੰਦੇ ਹਾਂ ਕਿ ਉਹ ਇਸ ਮਾਮਲੇ ਵਿੱਚ ਢੁੱਕਵਾਂ ਫ਼ੈਸਲਾ ਲਿਆ ਜਾਵੇ।’’

ਬੈਂਚ ਨੇ ਸੂਬਾ ਸਰਕਾਰ ਨੂੰ ਕਿਹਾ ਕਿ ਉਹ ਇਸ ਮਾਮਲੇ ਦੀ ਅਗਲੀ ਸੁਣਵਾਈ ਤੋਂ ਪਹਿਲਾਂ ਮੁੱਖ ਸਕੱਤਰ ਵੱਲੋਂ ਦਾਖ਼ਲ ਹਲਫ਼ਨਾਮੇ ਰਾਹੀਂ ਨਿਯਮਤ ਡੀ ਜੀ ਪੀ ਦੀ ਨਿਯੁਕਤੀ ਸਬੰਧੀ ਫ਼ੈਸਲੇ ਬਾਰੇ ਕੋਰਟ ਨੂੰ ਜਾਣੂ ਕਰਵਾਏ। ਹਾਈ ਕੋਰਟ ਨੇ ਉਪਰੋਕਤ ਹਦਾਇਤਾਂ ਲੋਕ ਹਿੱਤ ਪਟੀਸ਼ਨ ਉੱਤੇ ਸੁਣਵਾਈ ਦੌਰਾਨ ਕੀਤੀਆਂ ਹਨ। ਪਟੀਸ਼ਨਰ ਨੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਵਿੱਚ ਨਿਯਮਤ ਪੁਲੀਸ ਮੁਖੀ ਲਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਨਿਖਿਲ ਥੰਮਣ ਵੱਲੋਂ ਦਾਇਰ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਕੋਲ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਨਿਯਮਤ ਡੀ ਜੀ ਪੀ ਨਹੀਂ ਹੈ।

Advertisement

Advertisement
Advertisement
×