DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਆੜ੍ਹਤੀਆਂ ਨੇ ਹੜਤਾਲ ਵਾਪਸ ਲਈ

ਬੇਮੌਸਮੇ ਮੀਂਹ ਦੇ ਮੱਦੇਨਜ਼ਰ ਕੀਤਾ ਫ਼ੈਸਲਾ; ਅੱਜ ਤੋਂ ਮੰਡੀਆਂ ’ਚ ਪਰਤਣਗੇ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਆੜ੍ਹਤੀਆਂ ਨੇ ਹਫ਼ਤੇ ਬਾਅਦ ਹੀ ਹੜਤਾਲ ਵਾਪਸ ਲੈ ਲਈ ਹੈ, ਜਿਸ ਨਾਲ ਖ਼ਰੀਦ ਪ੍ਰਬੰਧਾਂ ਵਿਚਲਾ ਅੜਿੱਕਾ ਦੂਰ ਹੋ ਗਿਆ ਹੈ। ਬੁੱਧਵਾਰ ਤੋਂ ਆੜ੍ਹਤੀਏ ਖ਼ਰੀਦ ਕੇਂਦਰਾਂ ’ਚ ਆਪਣੇ ਕੰਮ ’ਤੇ ਪਰਤਣਗੇ; ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆੜ੍ਹਤੀਆਂ ਵਿਚਾਲੇ ਟਕਰਾਅ ਬਣ ਗਿਆ ਸੀ ਪਰ ਪੰਜਾਬ ’ਚ ਪਏ ਬੇਮੌਸਮੇ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਦੇ ਮੱਦੇਨਜ਼ਰ ਆੜ੍ਹਤੀਆਂ ਨੇ ਹੜਤਾਲ ਖ਼ਤਮ ਕਰ ਦਿੱਤੀ।

ਪੰਜਾਬ ਦੇ ਮਾਲਵਾ ਅਤੇ ਮਾਝਾ ਖ਼ਿੱਤਿਆਂ ਦੇ ਕੁੱਝ ਜ਼ਿਲ੍ਹਿਆਂ ’ਚ ਕਣਕ ਦੀ ਪੱਕੀ ਹੋਈ ਫ਼ਸਲ ਪ੍ਰਭਾਵਿਤ ਹੋਈ ਹੈ। ਸਰਕਾਰੀ ਰਿਪੋਰਟ ਅਨੁਸਾਰ ਕਰੀਬ ਸਵਾ ਲੱਖ ਏਕੜ ਕਣਕ ਨੁਕਸਾਨੀ ਗਈ ਹੈ। ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਦੱਸਿਆ ਹੈ ਕਿ ਭਲਕੇ ਬੁੱਧਵਾਰ ਸਵੇਰੇ ਆੜ੍ਹਤੀਆਂ ਦੀ ਮੀਟਿੰਗ ਬੁਲਾਈ ਗਈ ਹੈ। ਇਸ ’ਚ ਹੜਤਾਲ ਖ਼ਤਮ ਕਰਨ ਦਾ ਰਸਮੀ ਫ਼ੈਸਲਾ ਕੀਤਾ ਜਾਵੇਗਾ। ਉਹ ਆਪਣੀ ਢਾਈ ਫ਼ੀਸਦੀ ਆੜ੍ਹਤ ਦੀ ਮੰਗ ਤੋਂ ਪਿਛਾਂਹ ਨਹੀਂ ਹਟੇ ਅਤੇ ਪੂਰੀ ਆੜ੍ਹਤ ਦੀ ਪੂਰਤੀ ਲਈ ਆੜ੍ਹਤੀਏ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਦੀ ਢਾਈ ਫ਼ੀਸਦੀ ਆੜ੍ਹਤ ਦੀ ਲੜਾਈ ਕੇਂਦਰ ਸਰਕਾਰ ਨਾਲ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨਾਲ 11 ਅਪਰੈਲ ਨੂੰ ਮੰਗਾਂ ਉਠਾਏ ਜਾਣ ਦੀ ਪੇਸ਼ਕਸ਼ ਕੀਤੀ ਹੈ। ਉਹ ਭਲਕੇ ਮੀਟਿੰਗ ’ਚ ਸਾਰੇ ਪੱਖਾਂ ’ਤੇ ਚਰਚਾ ਕਰਨਗੇ ਅਤੇ ਕਣਕ ਦੀ ਖ਼ਰੀਦ ਸ਼ੁਰੂ ਕਰਨਗੇ।

Advertisement

ਪੰਜਾਬ ’ਚ ਪਹਿਲੀ ਅਪਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਤੱਕ ਮੰਡੀਆਂ ’ਚ 9632 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ’ਚੋਂ 6852.80 ਮੀਟਰਿਕ ਟਨ ਕਣਕ ਖ਼ਰੀਦੀ ਗਈ ਹੈ। ਸੂਬਾ ਸਰਕਾਰ ਨੇ ਐਤਕੀਂ 122 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿਥਿਆ ਹੈ।

Advertisement

ਪੰਜਾਬ ਵਿੱਚ ਵਿਸ਼ੇਸ਼ ਗਿਰਦਾਵਰੀ ਸ਼ੁਰੂ

ਮਾਲ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਹੁਕਮਾਂ ਮਗਰੋਂ ਅੱਜ ਬਾਰਿਸ਼ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰਾਂ ਨੇ ਪਟਵਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਵੇਰਵਿਆਂ ਅਨੁਸਾਰ ਫ਼ਸਲੀ ਨੁਕਸਾਨ ਦਾ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਮਿਲੇਗਾ। ਮੁਆਵਜ਼ਾ ਰਾਸ਼ੀ ’ਚ 13,200 ਰੁਪਏ ਪ੍ਰਤੀ ਏਕੜ ਦੀ ਹਿੱਸੇਦਾਰੀ ਸੂਬਾ ਸਰਕਾਰ ਪਾਵੇਗੀ ਅਤੇ 6800 ਰੁਪਏ ਪ੍ਰਤੀ ਏਕੜ ਸਟੇਟ ਡਿਜ਼ਾਸਟਰ ਰਿਸਪਾਂਸ ਫ਼ੰਡ ਵਿੱਚੋਂ ਦਿੱਤੇ ਜਾਣਗੇ।

Advertisement
×