ਮੰਡਿਆਲਾ LPG ਧਮਾਕਾ; ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਵਿੱਚ ਹੁਸ਼ਿਆਰਪੁਰ-ਜਲੰਧਰ ਰੋਡ ’ਤੇ ਪਿੰਡ ਮੰਡਿਆਲਾ ’ਚ ਸਥਿਤ Hindustan Petroleum LPG plant ਕੋਲ ਵਾਪਰੇ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ- ਦੋ ਲੱਖ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਹੁਸ਼ਿਆਰਪੁਰ ਵਿੱਚ ਹੁਸ਼ਿਆਰਪੁਰ-ਜਲੰਧਰ ਰੋਡ ’ਤੇ ਪਿੰਡ ਮੰਡਿਆਲਾ ’ਚ ਸਥਿਤ Hindustan Petroleum LPG plant ਨੇੜੇ ਸ਼ੁੱਕਰਵਾਰ ਦੇਰ ਰਾਤ ਐੱਲਪੀਜੀ ਟੈਂਕਰ ਤੇ ਪਿਕਅੱਪ ਟਰੱਕ ਦੀ ਟੱਕਰ ਮਗਰੋਂ ਅੱਗ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 23 ਜਣੇ ਗੰਭਰੀ ਜ਼ਖ਼ਮੀ ਹੋ ਗਏ ਸਨ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਮੀਡੀਆ ਦੀਆਂ ਹੋਰ ਖ਼ਬਰਾਂ ਮੁਤਾਬਕ ਇਹ ਹਾਦਸਾ ਐੱਲਪੀਜੀ ਟੈਂਕਰ ਤੇ ਪਿਕਅੱਪ ਟਰੱਕ ਦੀ ਟੱਕਰ ਕਾਰਨ ਵਾਪਰਿਆ, ਜਿਸ ਕਾਰਨ ਧਮਾਕੇ ਮਗਰੋਂ ਅੱਗ ਲੱਗ ਗਈ।
ਉੱਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇ ਵੱਲੋਂ ਇਸ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ
ਮੁੱਖ ਮੰਤਰੀ ਮਾਨ ਨੇ ਐਕਸ ’ਤੇ ਪੋਸਟ ਸਾਂਝੀ ਕਰਦੇ ਲਿਖਿਆ, “ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡਿਆਲਾ ਵਿੱਚ ਬੀਤੀ ਰਾਤ ਇੱਕ ਵੱਡਾ ਹਾਦਸਾ ਵਾਪਰਿਆ, ਜਿਸ ਕਾਰਨ ਇੱਕ LPG ਗੈਸ ਨਾਲ ਭਰੇ ਟੈਂਕਰ ਵਿੱਚ ਧਮਾਕਾ ਹੋਇਆ। ਇਸ ਘਟਨਾ ਵਿੱਚ ਕੁਝ ਲੋਕਾਂ ਦੀ ਦੁਖਦਾਈ ਮੌਤ ਹੋਣ ਦੀ ਖ਼ਬਰ ਮਿਲੀ ਹੈ ਅਤੇ ਕਈ ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਅਸੀਂ ਵਿਛੜੀਆਂ ਰੂਹਾਂ ਦੀ ਸਦੀਵੀ ਸ਼ਾਂਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ ਅਤੇ ਜ਼ਖਮੀਆਂ ਦਾ ਇਲਾਜ ਮੁਫਤ ਕੀਤਾ ਜਾਵੇਗਾ।”
ਇਸ ਤੋਂ ਪਹਿਲਾਂ ਹੁਸ਼ਿਆਰਪੁਰ ਸਿਵਲ ਹਸਪਤਾਲ ਦੇ Senior Medical Officer Dr Kuldeep Singh ਨੇ ਦੱਸਿਆ ਸੀ ਕਿ ਘਟਨਾ ਮਗਰਂ ਸ਼ੁੱਕਰਵਾਰ ਰਾਤ ਨੂੰ ਅੱਗ ਕਾਰਨ ਝੁਲਸੇ 23 ਪੀੜਤਾਂ ਨੂੰ ਹਸਪਤਾਲ ’ਚ ਦਾਖਲ ਕੀਤਾ ਗਿਆ। ਇਨ੍ਹਾਂ ਵਿਚੋਂ 15 ਨੂੰ ਆਦਮਪੁਰ ਦੇ ਇੱਥ ਪ੍ਰਾਈਵੇਟ ਹਸਪਤਾਲ ਸਣੇ ਹੋਰ ਸਪੈਸ਼ਲਟੀ ਹਸਪਤਾਲਾਂ ’ਚ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ Civil Hospital Hoshiarpur ’ਚ ਸੱਤ ਮਰੀਜ਼ ਜ਼ੇਰੇ ਇਲਾਜ ਹਨ। ਇੱਕ ਪੀੜਤ ਨੂੰ ਮ੍ਰਿਤਕ ਲਿਆਂਦਾ ਗਿਆ ਸੀ ਜਦਕਿ ਬਾਅਦ ’ਚ ਇੱਕ ਹੋਰ ਦੀ ਪ੍ਰਾਈਵੇਟ ਹਸਪਤਾਲ ’ਚ ਮੌਤ ਹੋ ਗਈ।
ਅੱਗ ਲੱਗਣ ਦੀ ਸ਼ੁੱਕਰਵਾਰ ਰਾਤ ਨੂੰ ਘਟਨਾ ਵਾਪਰੀ, ਜਿਸ ਮਗਰੋਂ ਨੇੜਲੇ ਪਿੰਡਾਂ ਦੇ ਲੋਕਾਂ ਨੇ ਕਈ ਧਮਾਕਿਆਂ ਆਵਾਜ਼ ਸੁਣੀ। ਪਲਾਂਟ ਦੇ ਅਧਿਕਾਰੀਆਂ ਨੇ ਰਾਤ 10.05 ਵਜੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਸੁੂਚਿਤ ਕੀਤੀ ਜਿਸ ਮਗਰੋਂ ਫਾਇਰ ਬ੍ਰਿਗੇਡ ਮੌਕੇ ’ਤੇ ਭੇਜੀਆਂ ਗਈਆਂ।
ਧਮਾਕੇ ਕਾਰਨ ਗੁੱਸੇ ’ਚ ਆਏ ਪਿੰਡ ਵਾਸੀਆਂ ਵੱਲੋਂ ਅੱਜ ਸਵੇਰੇ ਘਟਨਾ ਸਥਾਨ ਨੇੜੇ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਉਹ ਲੰਮੇ ਸਮੇਂ ਪਲਾਂਟ ਨੂੰ ਇਸ ਇਲਾਕੇ ’ਚ ਕਿਤੇ ਹੋਰ ਤਬਦੀਲ ਕਰਨ ਦੀ ਮੰਗ ਕਰ ਰਹੇ ਹਨ ਪਰ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ।
ਉਨ੍ਹਾਂ ਕਥਿਤ ਦੋਸ਼ ਲਾਇਆ ਕਿ ਪਲਾਂਟ ਦੇ ਅੰਦਰ ਟੈਂਕਰ ਰੋਕਣ ਦੀ ਬਜਾਏ ਟੈਂਕਰ ਡਰਾਈਵਰ ਅਕਸਰ ਹੀ ਹਾਈਵੇਅ ਦੇ ਦੋਵੇਂ ਪਾਸੇ ਟੈਂਕਰ ਖੜ੍ਹੇ ਰੱਖਦੇ ਹਨ, ਜਿਸ ਕਾਰਨ ਵੱਡੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ fire tenders, ambulances, and Punjab Police ਨੂੰ ਤੁਰੰਤ ਮੌਕੇ ’ਤੇ ਤਾਇਨਾਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੰਭਾਵੀ ਤੌਰ ਇਹ ਅੱਗ ਘਟਨਾ ਸੜਕ ਹਾਦਸੇ ਵਾਪਰੀ। ਜ਼ਖ਼ਮੀਆਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
ਮੰਨਿਆ ਜਾ ਰਿਹਾ ਹੈ ਇਹ ਹਾਦਸਾ ਸੰਭਾਵੀ ਤੌਰ ’ਤੇ ਇੱਕ ਕਾਰ ਦੀ ਟੈਂਕਰ ਨਾਲ ਟਕਰਾ ਕਾਰਨ ਵਾਪਰਿਆ, ਜਿਸ ਕਾਰ ਅੱਗ ਲੱਗ ਗਈ ਅਤੇ ਬਾਅਦ ਵਿੱਚ ਧਮਾਕਾ ਹੋਇਆ।
ਪੰਜਾਬ ਦੇ ਮੰਤਰੀ ਰਵਜੋਤ ਸਿੰਘ ਨੇ ਘਟਨਾ ਸਥਾਨ ਤੇ ਹਸਪਤਾਲ ਦਾ ਦੌਰਾ ਕਰਕੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਮਦਦ ਦਾ ਭਰੋਸਾ ਦਿੱਤਾ ਹੈ। ਰਵਜੋਤ ਸਿੰਘ ਨੇ ਕਿਹਾ, ‘‘ਲੋਕਾਂ ਦਾ ਕਹਿਣਾ ਹੈ ਕਿ ਕਾਰ ਦੀ ਟੈਂਕਰ ਨਾਲ ਟੱਕਰ ਮਗਰੋਂ ਗੈਸ ਲੀਕ ਹੋਣ ਕਾਰਨ ਹਾਦਸਾ ਵਾਪਰਿਆ, ਜਿਸ ਮਗਰੋਂ ਅੱਗ ਲੱਗ ਗਈ।’’ ਉਨ੍ਹਾਂ ਕਿਹਾ ਕਿ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।