ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab News Update: ਮੀਤ ਹੇਅਰ ਨੇ ਸੰਸਦ ’ਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ

ਆੜ੍ਹਤੀਆਂ ਨੂੰ ਕਣਕ ਅਤੇ ਝੋਨੇ ’ਤੇ ਮਿਲਣ ਵਾਲੇ ਕਮਿਸ਼ਨ ਨੂੰ ਪਹਿਲਾ ਵਾਂਗ ਐੱਮਐੱਸਪੀ ਦਾ ਢਾਈ ਫੀਸਦੀ ਨਿਰਧਾਰਤ ਕਰਨ ਦੀ ਮੰਗ
ਸੰਸਦ ਵਿੱਚ ਸੰਬੋਧਨ ਕਰਦੇ ਹੋਏ ਗੁਰਮੀਤ ਸਿੰਘ ਮੀਤ ਹੇਅਰ।
Advertisement
ਗੁਰਦੀਪ ਸਿੰਘ ਲਾਲੀਸੰਗਰੂਰ, 3 ਅਪਰੈਲ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ ਉਠਾਉਂਦਿਆਂ ਆੜ੍ਹਤੀਆਂ ਨੂੰ ਕਣਕ ਅਤੇ ਝੋਨੇ ਉੱਪਰ ਮਿਲਣ ਵਾਲੇ ਕਮਿਸ਼ਨ ਨੂੰ ਪਹਿਲਾ ਵਾਂਗ ਐੱਮਐੱਸਪੀ ਦਾ ਢਾਈ ਫੀਸਦੀ ਨਿਰਧਾਰਤ ਕਰਨ ਅਤੇ ਗੁਦਾਮਾਂ ਵਿੱਚੋਂ ਝੋਨੇ ਦੀ ਚੁਕਾਈ ਨੂੰ ਤੇਜ਼ ਕਰਨ ਲਈ ਪੰਜਾਬ ਲਈ ਸਪੈਸ਼ਲਾਂ ਵਧਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਫ਼ਸਲ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਇਨ੍ਹਾਂ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਵੇ।

Advertisement

ਮੀਤ ਹੇਅਰ ਨੇ ਕਿਹਾ ਕਿ 2019-20 ਤੱਕ ਕਣਕ ਤੇ ਝੋਨੇ ਉੱਪਰ ਆੜ੍ਹਤੀਆਂ ਦਾ ਕਮਿਸ਼ਨ ਘੱਟੋ-ਘੱਟ ਲਾਗਤ ਮੁੱਲ (ਐੱਮਐੱਸਪੀ) ਦਾ ਢਾਈ ਫੀਸਦੀ ਨਿਰਧਾਰਤ ਸੀ, ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇਸ ਨੂੰ ਬਦਲ ਕੇ 46 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ। ਉਦੋਂ ਤੋਂ ਇਹੋ ਦਰ ਚੱਲ ਰਹੀ ਹੈ, ਜਦੋਂਕਿ ਮਹਿੰਗਾਈ ਹੋਰ ਵਧ ਗਈ ਪਰ ਕਮਿਸ਼ਨ ਜਿਉਂ ਦਾ ਤਿਉਂ ਰਿਹਾ। ਇਸ ਕਾਰਨ ਪਿਛਲੇ ਸਮੇਂ ਵਿੱਚ ਆੜ੍ਹਤੀਆਂ ਵੱਲੋਂ ਹੜਤਾਲ ਕੀਤੀ ਗਈ, ਜਿਸ ਦਾ ਸਿੱਧਾ ਅਸਰ ਪੰਜਾਬ ਵਿੱਚ ਫ਼ਸਲ ਦੀ ਖ਼ਰੀਦ ’ਤੇ ਪਿਆ।

ਮੀਤ ਹੇਅਰ ਨੇ ਆੜ੍ਹਤੀਆਂ ਦੀ ਮੰਗ ਨੂੰ ਜਾਇਜ਼ ਦੱਸਦਿਆਂ ਉਨ੍ਹਾਂ ਦਾ ਕਮਿਸ਼ਨ ਮੁੜ ਤੋਂ ਐੱਮਐੱਸਪੀ ਦਾ ਢਾਈ ਫੀਸਦੀ ਨਿਰਧਾਰਤ ਕਰਨ ਦੀ ਮੰਗ ਰੱਖੀ। ਉਨ੍ਹਾਂ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਇਸ ਮਸਲੇ ਨੂੰ ਤੁਰੰਤ ਹੱਲ ਕਰਨ ਦੀ ਮੰਗ ਰੱਖੀ।

ਸੰਦ ਮੈਂਬਰ ਮੀਤ ਹੇਅਰ ਨੇ ਰਾਈਸ ਮਿੱਲਰਾਂ ਦਾ ਮੁੱਦਾ ਵੀ ਉਠਾਉਂਦਿਆਂ ਪੰਜਾਬ ਲਈ ਸਪੈਸ਼ਲਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਮਾਰਚ ਅਪਰੈਲ ਤੱਕ ਪੰਜਾਬ ਵਿੱਚੋਂ ਜਿਥੇ ਝੋਨਾ ਭੰਡਾਰਨ ਦੀ ਸਮੱਸਿਆ ਹੋ ਰਹੀ ਹੈ ਉੱਥੇ ਦਾਣਾ ਟੁੱਟਣ ਨਾਲ ਕਰੋੜਾਂ ਦੀ ਫ਼ਸਲ ਦਾ ਵੀ ਨੁਕਸਾਨ ਹੁੰਦਾ ਹੈ। ਇਸ ਦਾ ਸਿੱਧਾ ਖ਼ਮਿਆਜ਼ਾ ਸ਼ੈਲਰ ਮਾਲਕਾਂ ਨੂੰ ਭੁਗਤਣਾ ਪੈਂਦਾ ਹੈ ਅਤੇ ਇਸੇ ਕਾਰਨ ਸੈਂਕੜੇ ਸ਼ੈਲਰ ਬੰਦ ਹੋ ਰਹੇ ਹਨ।

 

 

Advertisement
Tags :
Meet HayerPunjab News UpdatePunjabi Tribune News