ਔਰੰਗਾਬਾਦ (ਮਹਾਰਾਸ਼ਟਰ), 9 ਫਰਵਰੀ
ਪੰਜਾਬ ਪੁਲੀਸ ਨੇ ਗੈਰ ਕਾਨੂੰਨੀ ਗਤੀਵਿਧੀ ਰੋਕੂ ਕਾਨੂੰਨ (ਯੂਏਪੀਏ) ਤਹਿਤ ਇਕ ਮੁਲਜ਼ਮ ਨੂੰ ਸਥਾਨਕ ਪੁਲੀਸ ਦੀ ਮਦਦ ਨਾਲ ਮਹਾਰਾਸ਼ਟਰ ਦੇ ਨਾਂਦੇੜ ਤੋਂ ਗ੍ਰਿਫ਼ਤਾਰ ਕੀਤਾ ਹੈ। ਨਾਂਦੇੜ ਪੁਲੀਸ ਦੇ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੁਰਪਿੰਦਰ ਸਿੰਘ(40)ਵਜੋਂ ਹੋਈ ਹੈ। ਉਹ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦਾ ਵਸਨੀਕ ਹੈ ਅਤੇ ਗੈਰਕਾਨੂੰਨੀ ਗਤੀਵਿਧੀ ਰੋਕੂ ਕਾਨੂੰਨ ਤਹਿਤ ਲੋੜੀਂਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅੰਮ੍ਰਿਤਸਰ ਤੋਂ ਭੱਜ ਕੇ ਇਥੇ ਆਇਆ ਸੀ ਤੇ ਨਾਂਦੇੜ ਵਿੱਚ ਕੁਝ ਸਮੇਂ ਤੋਂ ਕੰਮ ਕਰ ਰਿਹਾ ਸੀ।
-ਏਜੰਸੀ