Kejriwal ਕੇਜਰੀਵਾਲ ਦੀ ਸੁਰੱਖਿਆ ਡਿਊਟੀ ’ਚ ਤਾਇਨਾਤ ਪੰਜਾਬ ਪੁਲੀਸ ਦਾ ਅਮਲਾ ਹਟਾਇਆ
ਚੰਡੀਗੜ੍ਹ, 23 ਜਨਵਰੀ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਵਿਚ ਲੱਗੇ ਪੰਜਾਬ ਪੁਲੀਸ ਦੇ ਅਮਲੇ ਨੂੰ ਹਟਾ ਦਿੱਤਾ ਗਿਆ ਹੈ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਪਟਿਆਲਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਦਰਪੇਸ਼ ਖ਼ਤਰਿਆਂ ਬਾਰੇ ਸਾਨੂੰ ਸਮੇਂ ਸਮੇਂ ’ਤੇ ਰਿਪੋਰਟਾਂ ਮਿਲਦੀਆਂ ਹਨ ਤੇ ਅਸੀਂ ਇਸ ਨੂੰ ਅੱਗੇ ਸਬੰਧਤ ਏਜੰਸੀਆਂ ਨਾਲ ਸਾਂਝਾ ਕਰਦੇ ਹਾਂ। ਦਿੱਲੀ ਪੁਲੀਸ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਅਸੀਂ ਕੇਜਰੀਵਾਲ ਜੀ ਦੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਨੂੰ ਹਟਾ ਦਿੱਤਾ ਹੈ। ਅਸੀਂ ਉਨ੍ਹਾਂ ਨੂੰ ਆਪਣੇ ਫ਼ਿਕਰਾਂ ਬਾਰੇ ਦੱਸ ਦਿੱਤਾ ਹੈ। ਅਸੀਂ ਉਨ੍ਹਾਂ ਦੇ ਸੰਪਰਕ ਵਿਚ ਹਾਂ। ਅਸੀਂ ਦਿੱਲੀ ਪੁਲੀਸ ਨਾਲ ਜਾਣਕਾਰੀ ਸਾਂਝੀ ਕਰਾਂਗੇ।’’ ਕੇਜਰੀਵਾਲ ਦੀ ਸੁਰੱਖਿਆ ’ਚੋਂ ਪੰਜਾਬ ਪੁਲੀਸ ਦਾ ਅਮਲਾ ਅਜਿਹੇ ਮੌਕੇ ਹਟਾਇਆ ਗਿਆ ਹੈ ਜਦੋਂ ਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ 5 ਫਰਵਰੀ ਨੂੰ ਵੋਟਿੰਗ ਹੋਣੀ ਹੈ ਜਦੋਂਕਿ ਚੋਣ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। -ਪੀਟੀਆਈ