DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

PU Election Punjab: ਵਿਦਿਆਰਥੀ ਚੋਣਾਂ ਦੇ ਨਤੀਜੇ ਪੰਜਾਬ ’ਤੇ ਵੀ ਅਸਰ ਛੱਡਣਗੇ

ਅਕਾਲੀ-ਭਾਜਪਾ ਗੱਠਜੋਡ਼ ਲਈ ਅਹਿਮ ਹੋ ਸਕਦੀ ਹੈ ਏ ਬੀ ਵੀ ਪੀ ਦੀ ਜਿੱਤ

  • fb
  • twitter
  • whatsapp
  • whatsapp
Advertisement

PU Election Punjab: ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੀ ਪ੍ਰਧਾਨਗੀ ਚੋਣ ਦੇ ਨਤੀਜੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਸੰਕੇਤਕ ਤੌਰ ’ਤੇ ਪ੍ਰਭਾਵਿਤ ਕਰ ਸਕਦੇ ਹਨ। ਭਾਜਪਾ ਦੇ ਵਿਦਿਆਰਥੀ ਵਿੰਗ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ ਬੀ ਵੀ ਪੀ) ਦੇ ਅੰਕਿਤ ਬਿਧਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਆਦਿਲ ਬਰਾੜ ਨੂੰ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਸ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐੱਸ ਓ ਆਈ ਨੇ ਏ ਬੀ ਵੀ ਪੀ ਦਾ ਸਮਰਥਨ ਕੀਤਾ ਸੀ।

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗੱਠਜੋੜ ਦੀਆਂ ਚਰਚਾਵਾਂ ਪਹਿਲਾਂ ਹੀ ਜ਼ੋਰਾਂ ’ਤੇ ਹਨ। ਅਜਿਹੀ ਸੂਰਤ ਵਿੱਚ ਯੂਨੀਵਰਸਿਟੀ ਚੋਣਾਂ ਦੇ ਨਤੀਜੇ ਦੋਵਾਂ ਧਿਰਾਂ ਦੀ ਸਿਆਸੀ ਨੇੜਤਾ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਪੰਜਾਬ ਯੂਨੀਵਰਸਿਟੀ ਵਿੱਚ ਬਹੁਗਿਣਤੀ ਵਿਦਿਆਰਥੀ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਹਨ, ਜਿਸ ਕਰ ਕੇ ਇਹ ਨਤੀਜੇ ਨੌਜਵਾਨਾਂ ਦੇ ਸਿਆਸੀ ਝੁਕਾਅ ਦਾ ਪ੍ਰਮਾਣ ਮੰਨੇ ਜਾ ਰਹੇ ਹਨ। ਇਨ੍ਹਾਂ ਚੋਣਾਂ ਦੀ ਜਿੱਤ ਹੁਣ ਭਾਜਪਾ ਪੰਜਾਬ ’ਚ ਵੀ ਪ੍ਰਚਾਰੇਗੀ।

Advertisement

ਜਿੱਤ ਮਗਰੋਂ ਭਾਜਪਾ ਦੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਨਿਰਾਸ਼ਾ ਅਤੇ ਟਕਰਾਅ ਦੀ ਥਾਂ ਤਰੱਕੀ ਚਾਹੁੰਦੇ ਹਨ ਅਤੇ ਇਹ ਨਤੀਜਾ ਭਾਜਪਾ ਦੀ ਵਿਕਾਸ ਪੱਖੀ ਸਿਆਸਤ ਪ੍ਰਤੀ ਉਨ੍ਹਾਂ ਦੇ ਭਰੋਸੇ ਦਾ ਪ੍ਰਤੀਕ ਹੈ।

Advertisement

ਆਮ ਆਦਮੀ ਪਾਰਟੀ ਨੇ ਵੀ ਯੂਨੀਵਰਸਿਟੀ ਚੋਣਾਂ ਜਿੱਤਣ ਲਈ ਪੂਰਾ ਜ਼ੋਰ ਲਾਇਆ ਪਰ ਕਾਮਯਾਬੀ ਨਹੀਂ ਮਿਲੀ। ਇਸ ਦੇ ਨਾਲ ਹੀ ਕਾਂਗਰਸ ਦਾ ਉਮੀਦਵਾਰ ਤੀਜੇ ਸਥਾਨ ’ਤੇ ਰਹਿਣਾ ਵੀ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

Advertisement
×