ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjabi University: ਰੈਗੂਲਰ ਵੀਸੀ ਲਾਉਣ ਤੇ ਵਿਦਿਆਰਥੀ ਚੋਣਾਂ ਕਰਵਾਉਣ ਦੀ ਮੰਗ

ਪੰਜਾਬੀ ਯੂਨੀਵਰਸਿਟੀ ਬਚਾਓ ਮੰਚ ਵੱਲੋਂ ਪ੍ਰਦਰਸ਼ਨ
ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਦੇ ਸਾਹਮਣੇ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ ਜਥੇਬੰਦੀਆਂ ਦੇ ਕਾਰਕੁਨ।
Advertisement
ਸਰਬਜੀਤ ਸਿੰਘ ਭੰਗੂ

ਪਟਿਆਲਾ, 10 ਮਾਰਚ

Advertisement

ਇੱਥੇ ਅੱਜ ਪੰਜਾਬੀ ਯੂਨੀਵਰਸਿਟੀ ਦੀਆਂ ਪੰਜ ਵਿਦਿਆਰਥੀ ਜਥੇਬੰਦੀਆਂ ਸੈਫੀ, ਸੋਈ, ਯੂਐੱਸਐੱਸਐੱਫ, ਪੂਸੂ ਅਤੇ ਐੱਨਐੱਸਯੂਆਈ ’ਤੇ ਆਧਾਰਿਤ ‘ਪੰਜਾਬੀ ਯੂਨੀਵਰਸਿਟੀ ਬਚਾਓ ਮੰਚ’ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਦੇ ਸਾਹਮਣੇ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।

ਮੋਰਚੇ ਦੇ ਆਗੂ ਯਾਦਵਿੰਦਰ ਸਿੰਘ ਯਾਦੂ, ਕੁਲਦੀਪ ਸਿੰਘ ਝਿੰਜਰ, ਨਿਰਮਲਜੀਤ ਸਿੰਘ ਮਝੈਲ, ਸਾਹਿਲਦੀਪ ਸਿੰਘ, ਗੁਰਪਿੰਦਰ ਸਿੰਘ ਸਿੱਧੂ, ਰਮਨਜੀਤ ਸਿੰਘ ਸੰਘਾ, ਮਨਦੀਪ ਸਿੰਘ ਸਿੱਧੂ, ਸਾਹਿਲ ਬਾਂਸਲ, ਰਾਜਦੀਪ ਸਿੰਘ ਸਿੱਧੂ ਅਤੇ ਰਿਹਾਨ ਕੁਰੈਸ਼ੀ ਨੇ ਕਿਹਾ ਕਿ ਇੱਕ ਸਾਲ ਤੋਂ ਪੰਜਾਬੀ ਯੂਨੀਵਰਸਿਟੀ ’ਚ ਪੱਕਾ ਵਾਈਸ ਚਾਂਸਲਰ ਨਿਯੁਕਤ ਨਹੀਂ ਕੀਤਾ ਗਿਆ। ਪ੍ਰਸ਼ਾਸਨਿਕ ਅਧਿਕਾਰੀ ਵਿਦਿਆਰਥੀਆਂ ਨੂੰ ਮਿਲਦੇ ਨਹੀਂ, ਜਿਸ ਕਰਕੇ ਵਿਦਿਆਰਥੀਆਂ ਦੀ ਖੱਜਲ-ਖੁਆਰੀ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿਦਿਆਰਥੀ ਚੋਣਾਂ ਕਰਵਾਉਣ ਦਾ ਵਾਅਦਾ ਕੀਤਾ ਸੀ ਪਰ ਤਿੰਨ ਸਾਲਾਂ ਵਿੱਚ ਵੀ ਚੋਣਾਂ ਨੂੰ ਬਹਾਲ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਜਿਵੇਂ ਅਧਿਆਪਕਾਂ ਅਤੇ ਕਰਮਚਾਰੀਆ ਦੀਆਂ ਚੋਣਾਂ ਹੁੰਦੀਆਂ ਹਨ, ਉਵੇਂ ਹੀ ਵਿਦਿਆਰਥੀ ਚੋਣਾਂ ਤਰੁੰਤ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਦਾ ਨਵੀਨੀਕਰਨ ਕਰਕੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਈਆਂ ਕਿਤਾਬਾਂ ਦੀ ਖਰੀਦ ਨੂੰ ਬਹਾਲ ਕਰੇ ਅਤੇ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਨਵੇਂ ਹੋਸਟਲਾਂ ਦੀ ਉਸਾਰੀ ਕਰਵਾਈ ਜਾਵੇ।

 

 

Advertisement
Tags :
punjabi news updatePunjabi Tribune NewsPunjabi UniversityPunjabi University news